ਸ਼੍ਰੋਮਣੀ ਅਕਾਲੀ ਦਲ ਜੱਥੇਬੰਦੀ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ
Publish Date: Sat, 10 Jan 2026 05:47 PM (IST)
Updated Date: Sun, 11 Jan 2026 04:06 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂਆਂ ਨੂੰ ਲੈ ਕੇ ਕੀਤੀ ਟਿੱਪਣੀ ਨਾਲ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਇਹ ਸ਼ਬਦਾਵਲੀ ਨੂੰ ਲੈ ਕੇ ਅੱਜ ਮਾਨਸਾ ਵਿਖੇ ਸ਼੍ਰੋਮਣੀ ਅਕਾਲੀ ਦਲ ਜੱਥੇਬੰਦੀ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ ਦੇ ਪੰਜਾਬ ਦੇ ਰਾਜਪਾਲ ਅਤੇ ਦਿੱਲੀ ਦੇ ਸਪੀਕਰ ਕੋਲੋਂ ਆਤਿਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਕਰਮਜੀਤ ਕੌਰ ਸਮਾਓਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕਿਹਾ ਕਿ ਆਤਿਸ਼ੀ ਵੱਲੋਂ ਗੁਰੂਆਂ ਬਾਰੇ ਕੀਤੀ ਟਿੱਪਣੀ ਦੀ ਕੋਈ ਵੀ ਮੁਆਫ਼ੀ ਨਹੀਂ ਦਿੱਤੀ ਜਾ ਸਕਦੀ। ਇਸ ਲਈ ਅੱਜ ਉਹ ਡਿਪਟੀ ਕਮਿਸ਼ਨਰਾਂ ਰਾਹੀਂ ਦਿੱਲੀ ਵਿਧਾਨ ਸਭਾ ਦੇ ਸਪੀਕਰ ਤੇ ਪੰਜਾਬ ਦੇ ਰਾਜਪਾਲ ਤੋਂ ਮੰਗ ਕਰ ਰਹੇ ਹਨ ਕਿ ਆਤਿਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੀ ਵਿਧਾਨ ਸਭਾ ਵਿੱਚੋਂ ਮੈਂਬਰਸ਼ਿਪ ਖਾਰਜ ਕੀਤੀ ਜਾਵੇ, ਜਿਸ ਨੇ ਦਿੱਲੀ ਵਿਧਾਨ ਸਭਾ ਦੇ ਪਵਿੱਤਰ ਸਦਨ ਵਿੱਚ ਗਲਤ ਬਿਆਨਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੀ ਪੁਰਜ਼ੋਰ ਨਿੰਦਾ ਕਰਦੀ ਹੈ।