ਦਿ ਰੌਇਲ ਇਲ ਗਲੋਬਲ ਸਕੂਲ ਵਿਖੇ ਤਾਇਕਵਾਂਡੋ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਦਿ ਰੌਇਲ ਇਲ ਗਲੋਬਲ ਸਕੂਲ ਵਿਖੇ ਤਾਇਕਵਾਂਡੋ
Publish Date: Wed, 18 Nov 2026 04:21 PM (IST)
Updated Date: Wed, 18 Nov 2026 04:22 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਦਿ ਰੌਇਲ ਇਲ ਗਲੋਬਲ ਸਕੂਲ ਵਿਖੇ ਤਾਇਕਵਾਂਡੋ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤੀਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਤੇ ਖੇਡ ਭਾਵਨਾ ਨਾਲ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ ਸ਼ਰਮਾ ਤੇ ਸਕੂਲ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਜਸਪਾਲ ਸਿੰਘ ਸਟੇਟ ਜਨਰਲ ਸਕੱਤਰ, ਗੋਪਾਲ ਸਕਸੈਨਾ ਜ਼ਿਲ੍ਹਾ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ, ਰਾਜ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ ਤੇ ਸਿਮਰਨਜੀਤ ਸਿੰਘ ਜ਼ਿਲ੍ਹਾ ਐਸੋਸੀਏਸ਼ਨ ਦੇ ਖ਼ਜ਼ਾਨਚੀ ਵਜੋਂ ਹਾਜ਼ਰ ਸਨ। ਇਸ ਮੌਕੇ ਸੰਦੀਪ ਕੁਮਾਰ ਕੋਚ ਸਵੀਟ ਬਲਾਸਮ ਸਕੂਲ ਸਰਦੂਲਗੜ੍ਹ ਅਤੇ ਸਿਮਰਨਜੀਤ ਸਿੰਘ ਕੋਚ ਜੇ.ਆਰ. ਮਿਲੇਨੀਅਮ ਸਕੂਲ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਤਾਇਕਵਾਂਡੋ ਵਰਗੀਆਂ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਰੀਰਕ ਤੰਦਰੁਸਤੀ ਤੇ ਆਤਮ-ਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਅਤੇ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।