ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸਰਦੂਲਗੜ ਦੇ ਗੁਆਂਢੀ ਰੋੜੀ ਹਲਕੇ ਦੇ ਪਿੰਡ ਫੱਗੂ ਦੇ
Publish Date: Thu, 01 Jan 2026 06:11 PM (IST)
Updated Date: Thu, 01 Jan 2026 06:14 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ
ਸਰਦੂਲਗੜ੍ਹ : ਸਰਦੂਲਗੜ੍ਹ ਦੇ ਗੁਆਂਢੀ ਹਰਿਆਣੇ ਦੇ ਪਿੰਡ ਫੱਗੂ ਦੇ ਡਿਵਾਈਨ ਸਕੂਲ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਫੱਗੂ ਦੀਆਂ ਵੱਖ-ਵੱਖ ਗਲੀਆਂ ਵਿੱਚੋਂ ਹੁੰਦਾ ਹੋਇਆ ਡਿਵਾਈਨ ਪਬਲਿਕ ਸਕੂਲ ਵਿਖੇ ਪਹੁੰਚਿਆ, ਜਿੱਥੇ ਸਕੂਲ ਮੈਨੇਜਮੈਂਟ, ਸਟਾਫ਼ ਅਤੇ ਬੱਚਿਆਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਦੇ ਨਾਲ ਚੱਲ ਰਹੇ ਸਕੂਲੀ ਬੱਚਿਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਉੱਥੇ ਹੀ ਕਵੀਸ਼ਰੀ ਅਤੇ ਕੋਰੀਓਗ੍ਰਾਫੀ ਵੀ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਪਰਸਨ ਦੀਪਕ ਗਾਬਾ, ਮਨੀ ਗਾਬਾ, ਪ੍ਰਿੰਸੀਪਲ ਸੁਮਿਤ ਬਾਲਾ, ਵਿਦਿਆਰਥੀ ਅਤੇ ਸਮੂਹ ਸਟਾਫ਼ ਨੇ ਗੂਰੁ ਸਾਹਿਬ ਦੇ ਦਸੇ ਰਸਤੇ ਤੇ ਚੱਲਣ ਅਤੇ ਉਨ੍ਹਾਂ ਦੀ ਸਿਖਿਆ ਨੂੰ ਧਾਰਨ ਕਰਨ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਉੱਥੇ ਹੀ ਨਗਰ ਕੀਰਤਨ ਵਿੱਚ ਸ਼ਾਮਲ ਸਮੂਹ ਸੰਗਤਾਂ ਅਤੇ ਗੁਰਦੁਆਰਾ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ।