ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਝੁਨੀਰ ਵਿਖੇ ਦੀਵਾ ਸਜਾਵਟ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ
ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਖ਼ੁਸ਼ੀਆਂ
Publish Date: Sat, 07 Nov 2026 03:41 PM (IST)
Updated Date: Sat, 07 Nov 2026 03:41 PM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਖ਼ੁਸ਼ੀਆਂ ਨੂੰ ਮੁੱਖ ਰੱਖਦਿਆਂ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਝੁਨੀਰ ਵਿਖੇ ਵਿਦਿਆਰਥੀਆਂ ਦੇ ਦੀਵਾ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੀਵਿਆਂ ਨੂੰ ਵੱਖ-ਵੱਖ ਰੰਗਾਂ ਤੇ ਸੁੰਦਰ ਡਿਜ਼ਾਈਨਾਂ ਨਾਲ ਸਜਾਇਆ। ਇਸ ਦੇ ਨਾਲ ਹੀ ਰੰਗ-ਬਿਰੰਗੀਆਂ ਰੰਗੋਲੀਆਂ ਬਣਾ ਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਾਰੇ ਵਿਦਿਆਰਥੀਆਂ ਦੀਆਂ ਕਲਾਕ੍ਰਿਤੀਆਂ ਬਹੁਤ ਹੀ ਆਕਰਸ਼ਕ ਤੇ ਮਨਮੋਹਕ ਸਨ। ਸਕੂਲ ਦੇ ਗੁਰਸ਼ਰਨ ਕੌਰ ਸਿੱਧੂ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਅੰਦਰ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ ਮਿਲਵਰਤਣ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਦਾ ਸੰਦੇਸ਼ ਵੀ ਦਿੱਤਾ। ਅੰਤ ਵਿਚ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਗਈ। ਇਹ ਸਮਾਗਮ ਵਿਦਿਆਰਥੀਆਂ ਲਈ ਖ਼ੁਸ਼ੀ ਅਤੇ ਉਤਸ਼ਾਹ ਭਰਿਆ ਰਿਹਾ।