ਫੋਟੋ-27ਐਮਏਐਨ3-ਪੀ

ਕੈਪਸ਼ਨ-ਗੁਰੂ ਨਾਨਕ ਕਾਲਜ ਬੁਢਲਾਡਾ ਦੇ ਪਿ੍ਰੰਸੀਪਲ ਡਾ.ਕੁਲਦੀਪ ਸਿੰਘ ਬੱਲ ਦੀ ਤਸਵੀਰ।

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸ਼ਾਨਦਾਰ ਤਰੀਕੇ ਨਾਲ ਸਫਲਤਾਪੂਰਵਕ ਚੱਲ ਰਹੀ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਪਿ੍ਰੰਸੀਪਲ ਡਾ. ਕੁਲਦੀਪ ਸਿੰਘ ਬੱਲ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸਿੰਡੀਕੇਟ ਅਤੇ ਸੈਨੇਟ ਦੇ ਮੈਂਬਰ ਨਾਮਜ਼ਦ ਕੀਤਾ ਹੈ, ਜਿਸ ਲਈ ਸਮੂਹ ਇਲਾਕਾ ਨਿਵਾਸੀਆਂ, ਸਟਾਫ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਹੈ। ਗੁਰੂ ਨਾਨਕ ਕਾਲਜ ਬੁਢਲਾਡਾ ਮਾਲਵੇ ਖੇਤਰ ਦੀ ਨਾਮਵਰ ਸੰਸਥਾ ਹੈ ਜਿਸਨੂੰ ਨੈਕ ਵੱਲੋਂ 'ਏ' ਗਰੇਡ ਅਤੇ ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ ਬਾਇੳਟਕਨਾਲੌਜੀ ਵੱਲੋਂ ਸਟਾਰ ਕਾਲਜ ਦਾ ਦਰਜਾ ਪ੍ਰਰਾਪਤ ਹੋ ਚੁੱਕਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨੇ ਕਿਹਾ ਕਿ ਡਾ. ਬੱਲ ਦੇ ਕਾਰਜਕਾਲ ਦੌਰਾਨ ਮਾਲਵੇ ਦੇ ਪੱਛੜੇ ਇਲਾਕੇ ਦੀ ਇਸ ਸੰਸਥਾ ਨੇ ਬੁਲੰਦੀਆਂ ਨੂੰ ਛੁਹਿਆ ਹੈ। ਉਨ੍ਹਾਂ ਡਾ. ਬੱਲ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਡਾ.ਬੱਲ ਦੀ ਸੁਚੱਜੀ ਅਗਵਾਈ 'ਚ ਇਸ ਸੰਸਥਾ ਨੇ ਅਕਾਦਮਿਕ ਖੇਤਰ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਦੇ ਖੇਤਰ ਵਿੱਚ ਅੰਤਰ ਰਾਸ਼ਟਰੀ ਪੱਧਰ 'ਤੇ ਆਪਣਾ ਨਾਂ ਬਣਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਨੂੰ ਸਿਰਮੌਰ ਸੰਸਥਾ ਬਣਾਉਣ ਦਾ ਸਿਹਰਾ ਡਾ.ਬੱਲ ਅਤੇ ਉਨ੍ਹਾਂ ਦੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ। ਕਮੇਟੀ ਦੇ ਮੁੱਖ ਸਕੱਤਰ, ਡਾ. ਰੂਪ ਸਿੰਘ, ਅਤੇ ਵਿੱਦਿਆ ਸਕੱਤਰ ਅਵਤਾਰ ਸਿੰਘ ਨੇ ਡਾ. ਬੱਲ ਨੂੰ ਸਿੰਡੀਕੇਟ ਅਤੇ ਸੈਨੇਟ ਦੇ ਮੈਂਬਰ ਨਾਮਜ਼ਦ ਹੋਣ ਦੇ ਵਧਾਈ ਦਿੱਤੀ। ਡਾ. ਤਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਐਜੂਕੇਸ਼ਨ ਨੇ ਕਿਹਾ ਕਿ ਡਾ. ਬੱਲ ਦਾ ਸਿੱਖਿਆ ਦੇ ਖੇਤਰ ਵਿਚ ਕੀਤਾ ਗਿਆ ਕਾਰਜ ਸ਼ਲਾਘਾਯੋਗ ਹੈ।