- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਖਿਆਲਾ ਦੇ ਰਹਿਣ ਵਾਲੇ ਮਲਕੀਤ ਸਿੰਘ ਦੀ ਬੀਤੀ ਰਾਤ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਦੋ ਨੌਜਵਾਨ ਉਸ ਨੂੰ ਆਪਣੇ ਨਾਲ ਲੈ ਕੇ ਗਏ ਸਨ। ਕੁਝ ਸਮੇਂ ਬਾਅਦ ਉਹ ਉਸ ਨੂੰ ਘਰ ਛੱਡ ਕੇ ਗਏ ਤਾਂ ਉਸ ਵੇਲੇ ਉਹ ਬੇਹੋਸ਼ੀ ਦੀ ਹਾਲਤ ਵਿੱਚ ਸੀ ਅਤੇ ਉਸ ਨੇ ਨਸ਼ਾ ਕੀਤਾ ਹੋਇਆ ਲੱਗ ਰਿਹਾ ਸੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਮਾਨਸਾ ਜ਼ਿਲ੍ਹੇ ਵਿਚ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਨਸਾ ਲਿਆਂਦੀਆਂ ਗਈਆਂ ਹਨ। ਪੁਲਿਸ ਨੇ ਦੋਵੇਂ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪਿੰਡ ਖਿਆਲਾ ਦੇ ਰਹਿਣ ਵਾਲੇ ਮਲਕੀਤ ਸਿੰਘ ਦੀ ਬੀਤੀ ਰਾਤ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਦੋ ਨੌਜਵਾਨ ਉਸ ਨੂੰ ਆਪਣੇ ਨਾਲ ਲੈ ਕੇ ਗਏ ਸਨ। ਕੁਝ ਸਮੇਂ ਬਾਅਦ ਉਹ ਉਸ ਨੂੰ ਘਰ ਛੱਡ ਕੇ ਗਏ ਤਾਂ ਉਸ ਵੇਲੇ ਉਹ ਬੇਹੋਸ਼ੀ ਦੀ ਹਾਲਤ ਵਿੱਚ ਸੀ ਅਤੇ ਉਸ ਨੇ ਨਸ਼ਾ ਕੀਤਾ ਹੋਇਆ ਲੱਗ ਰਿਹਾ ਸੀ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਅੱਜ ਪਰਿਵਾਰਕ ਮੈਂਬਰ ਉਸ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਨਸਾ ਲੈ ਕੇ ਪਹੁੰਚੇ।
ਇਸੇ ਤਰ੍ਹਾਂ ਮਾਨਸਾ ਸ਼ਹਿਰ ਦੇ ਵਾਰਡ ਨੰਬਰ 23 ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਦੀ ਵੀ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਸੂਚਨਾ ਹੈ। ਉਸ ਦੀ ਲਾਸ਼ ਵੀ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਨਸਾ ਵਿੱਚ ਰੱਖੀ ਗਈ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਮਾਮਲਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਹੋਰ ਜਾਂਚ ਤੋਂ ਬਾਅਦ ਹੀ ਹੋਵੇਗੀ। ਜੇਕਰ ਜਾਂਚ ਦੌਰਾਨ ਕਿਸੇ ਦੀ ਲਾਪਰਵਾਹੀ ਜਾਂ ਹੋਰ ਕੋਈ ਅਪਰਾਧਿਕ ਤੱਥ ਸਾਹਮਣੇ ਆਉਂਦਾ ਹੈ ਤਾਂ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।