ਨਸ਼ੇ ਖ਼ਿਲਾਫ਼ ਕਈ ਪਿੰਡਾਂ ’ਚ ਤਲਾਸ਼ੀ ਮੁਹਿੰਮ ਤੇਜ਼
ਜ਼ਿਲ੍ਹੇ ‘ਚ ਨਸ਼ੇ ਖ਼ਿਲਾਫ਼
Publish Date: Sun, 05 Apr 2026 08:54 PM (IST)
Updated Date: Mon, 06 Apr 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹੇ ‘ਚ ਨਸ਼ੇ ਖ਼ਿਲਾਫ਼ ਪੁਲਿਸ ਨੇ ਸਖ਼ਤ ਰੁੱਖ ਅਪਣਾਉਂਦੇ ਹੋਏ ਵਿਸ਼ਸੇ ਅਭਿਆਨ ਸ਼ੁਰੂ ਕੀਤਾ ਹੈ। ਡੀਐੱਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਸਦਰ ‘ਚ ਕਾਸੋ (ਕਾਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਅਭਿਆਨ ਐਸਐਸਪੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਾਇਆ ਜਾ ਰਿਹਾ ਹੈ। ਇਸ ਤਹਿਤ ਪਿੰਡ ਕੋਟ ਧਰਮੂ, ਭਗਤ ਉੱਡਤ ਰਾਮ, ਗਾਗੋਵਾਲ, ਛਾਪਿਆਂਵਾਲੀ ਅਤੇ ਮੂਸਾ ’ਚ ਵਿਸ਼ੇਸ ਰੂਪ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਦੁਆਰਾ ਇੰਨ੍ਹਾਂ ਪਿੰਡਾਂ ਵਿੱਚ ਸੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਡੀਐਸਪੀ ਅਨੁਸਾਰ ਇਸ ਅਭਿਆਨ ਦਾ ਮੁੱਖ ਉਦੇਸ਼ ਇਲਾਕੇ ਵਿੱਚ ਨਸ਼ੇ ਦੇ ਨੈਟਵਰਕ ਨੂੰ ਤੋੜਨਾ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣਾ ਹੈ। ਪੁਲਿਸ ਨੇ ਸਾਫ਼ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਹੋਰ ਤੇਜ਼ ਹੋਵੇਗੀ।