ਚਤਰ ਸਿੰਘ, ਬੁਢਲਾਡਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਸਿਵਲ ਤੇ ਪੁਲਿਸ, ਮਾਨਸਾ ਵਲੋਂ ਸ਼ੁਰੂ ਕੀਤੀ 'ਨਸ਼ਿਆਂ ਵਿਰੋਧੀ ਜਾਗਰੂਕਤਾ' ਮੁਹਿੰਮ ਤਹਿਤ ਅਹਿਮਦਪੁਰ ਡਾਇਟ ਵਿਖੇ 'ਨਸ਼ਿਆਂ ਵਿਰੋਧੀ ਜਾਗਰੂਕਤਾ' ਸੈਮੀਨਾਰ ਦਾ ਕਰਵਾਇਆ ਗਿਆ। ਜਿਸ 'ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸੈਮੀਨਾਰ 'ਚ ਮੁਖ ਬੁਲਾਰੇ ਦੇ ਤੌਰ 'ਤੇ ਸਬ-ਇੰਸਪੈਕਟਰ ਭੀਮ ਸੈਨ, ਪਿ੍ਰੰਸੀਪਲ ਵਿਜੈ ਕੁਮਾਰ ਤੇ ਡਾ. ਬੂਟਾ ਸਿੰਘ ਨੇ ਸਿੱਖਿਆਰਥੀਆਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ। ਬੁਲਾਰਿਆ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ 'ਚ ਸਿੱਖਿਆਰਥੀਆਂ ਨੂੰ ਨਸ਼ਿਆਂ ਦੇ ਕਾਰਨ, ਪ੍ਰਭਾਵ ਤੇ ਸਿੱਟਿਆਂ ਸਬੰਧੀ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਚਣ ਲਈ ਮੁਹਿੰਮ 'ਚ ਸਕਾਰਤਮਕ ਭੂਮਿਕਾ ਨਿਭਾਉਣ ਲਈ ਪ੍ਰਰੇਰਿਤ ਕੀਤਾ। ਉਨ੍ਹਾਂ ਦੱਸਿਆਂ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਹੇਠ ਪੰਜਾਬ ਪੁਲੀਸ ਮਾਨਸਾ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦਾ ਵਿਦਿਆਰਥੀਆਂ ਨੂੰ ਹਿੱਸਾ ਬਣਨਾ ਚਾਹੀਦਾ ਹੈ। ਇਸ ਮੌਕੇ ਸਤਨਾਮ ਸਿੰਘ, ਭੋਲਾ ਸਿੰਘ, ਮਨੋਹਰ ਦਾਸ, ਬਲਤੇਜ ਸਿੰਘ ਆਦਿ ਹਾਜ਼ਰ ਸਨ।