- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਟੀਐਫ਼ ਦੇ ਆਗੂ

-ਦਰਜ ਕੀਤੇ ਕੇਸ ਵਾਪਿਸ ਲਏ ਜਾਣ : ਡੀਟੀਐਫ਼ ਪੰਜਾਬ
8) ਡੀਟੀਐੱਫ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ।
9) ਡੀਟੀਐੱਫ ਦੇ ਆਗੂ ਹਰਜਿੰਦਰ ਸਿੰਘ ਅਨੂਪਗੜ੍ਹ।
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਘਰਸ਼ ਵਿੱਚ ਸ਼ਾਮਲ ਜ਼ਿਲ੍ਹਾ ਸੰਗਰੂਰ ਦੇ ਡੀਟੀਐੱਫ ਦੇ ਆਗੂਆਂ ਅਤੇ ਕੰਪਿਊਟਰ ਅਧਿਆਪਕਾਂ ਉੱਪਰ ਪੁਲਿਸ ਵੱਲੋਂ ਕੇਸ ਦਰਜ਼ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2025 ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਅੱਗੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਸੀ । ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸਾਬਕਾ ਸੂਬਾ ਸਕੱਤਰ ਬਲਬੀਰ ਚੰਦ ਲੌਂਗੋਵਾਲ ਅਤੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਆਪਣੇ ਸਾਥੀਆਂ ਸਮੇਤ ਕੰਪਿਊਟਰ ਅਧਿਆਪਕਾਂ ਦੀ ਰੈਗੂਲਰ ਕਰਨ ਲਈ ਯੋਗ ਮੰਗ ਤੇ ਲਗਾਏ ਗਏ ਧਰਨੇ ਵਿੱਚ ਸ਼ਾਮਲ ਹੋਏ ਸਨ ।ਸੰਗਰੂਰ ਪੁਲਿਸ ਵੱਲੋਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਚਾਰ ਆਗੂਆਂ ਅਤੇ ਡੀਟੀਐਫ਼ ਦੇ 2 ਆਗੂਆਂ ਖਿਲਾਫ਼ ਪਟਿਆਲਾ-ਧੂਰੀ ਰੋਡ ’ਤੇ ਧਰਨਾ ਦੇਣ ਕਾਰਨ ਪਰਚਾ ਦਰਜ਼ ਕੀਤਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਮੋਦੀ ਸਰਕਾਰ ਦੀ ਤਰਜ਼ ਤੇ ਚੱਲਦਿਆਂ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਕੇ ਜ਼ੁਬਾਨਬੰਦੀ ਕਰਨ ਲੱਗੀ ਹੋਈ ਹੈ। ਸੱਤਾ ਤੋਂ ਪਹਿਲਾਂ ਆਪ ਸਰਕਾਰ ਦੇ ਆਗੂ ਖ਼ੁਦ ਧਰਨਿਆਂ ਵਿੱਚ ਸਮੂਲੀਅਤ ਕਰਦੇ ਸਨ ਅਤੇ ਇਨ੍ਹਾਂ ਅਧਿਆਪਕਾਂ ਦੀ ਮੰਗ ਨੂੰ ਜਾਇਜ਼ ਠਹਿਰਾਉਂਦੇ ਸਨ।
ਡੀਟੀਐੱਫ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ,ਮੀਤ ਪ੍ਰਧਾਨ ਨਵੀਨ ਗੋਇਲ ਬੋਹਾ,ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਇਸੇ ਤਰਾਂ ਹੀ 2023 ਵਿੱਚ ਮਾਨਸਾ ਵਿਖੇ ਪੁਰਾਣੀ ਪੈਨਸ਼ਨ ਦੀ ਮੰਗ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦੇਣ ਜਾ ਰਹੇ ਡੀ. ਟੀ. ਐਫ਼. ਦੇ ਜ਼ਿਲਾ ਪ੍ਰਧਾਨ ਕਰਮਜੀਤ ਤਾਮਕੋਟ, ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਆਗੂ ਦਰਸ਼ਨ ਅਲੀਸ਼ੇਰ ਸਮੇਤ 158 ਅਧਿਆਪਕਾਂ, ਠੇਕਾ ਕਾਮਿਆਂ, ਬੇਰੁਜ਼ਗਾਰਾ ਉੱਪਰ ਕੇਸ ਦਰਜ ਕੀਤਾ ਹੈ ਜੋ ਕਿ ਪ੍ਰਸਾਸ਼ਨ ਵੱਲੋਂ ਅਨੇਕਾਂ ਵਾਰ ਰੱਦ ਕਰਨ ਦਾ ਵਾਅਦਾ ਕਰ ਕੇ ਰੱਦ ਨਹੀਂ ਕੀਤਾ ਜਾ ਰਿਹਾ।
ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੰਘਰਸ਼ ਕਰਨਾ ਲੋਕਾਂ ਦਾ ਸੰਵਿਧਾਨਕ ਹੱਕ ਹੈ।ਜਿਸ ਸੰਵਿਧਾਨ ਦੀ ਸਹੁੰ ਚੁੱਕ ਕੇ ਸੱਤਾ ਦਾ ਸੁੱਖ ਭੋਗਦੇ ਹਨ ਉਸੇ ਸੰਵਿਧਾਨ ਅੱਖੋਂ ਪਰੋਖੇ ਕਰਦਿਆਂ ਸੰਘਰਸ਼ ਕਰਦੇ ਅਧਿਆਪਕਾਂ, ਬੇਰੁਜ਼ਗਾਰਾਂ, ਕਿਸਾਨਾਂ ਅਤੇ ਮਜ਼ਦੂਰ ਆਗੂਆਂ ਉੱਪਰ ਝੂਠੇ ਕੇਸ ਪਾਏ ਜਾ ਰਹੇ ਹਨ। ਉਨਾਂ ਮੰਗ ਕੀਤੀ ਕਿ ਸਰਕਾਰ ਇਹ ਕੇਸ ਤੁਰੰਤ ਵਾਪਸ ਲਵੇ।ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ,ਕੁਲਦੀਪ ਅੱਕਾਵਾਲੀ,ਜਰਨੈਲ ਬੋਹਾ,ਸੰਦੀਪ ਚਹਿਲ ਉੱਡਤ,ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ,ਜਸਵਿੰਦਰ ਹਾਕਮਵਾਲਾ, ਨਿਰੰਜਣ ਮਾਨਸਾ, ਬਲਕਾਰ ਸਿੰਘ,ਰਾਜਿੰਦਰ ਸਿੰਘ ਐਚਟੀ, ਸੁਖਚੈਨ ਸੇਖੋਂ, ਮੱਘਰ ਸਿੰਘ,ਜਸਪਰੀਤ ਘੁਰਕਣੀ,ਜਗਪਾਲ ਸਿੰਘ, ਅਰਵਿੰਦਰ ਸਿੰਘ,ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ , ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ,ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ,ਆਦਿ ਅਧਿਆਪਕ ਆਗੂ ਹਾਜ਼ਰ ਸਨ।