- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਟੀਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ,ਮੀਤ ਪ੍ਰਧਾਨ ਨਵੀਨ ਗੋਇਲ ਬੋਹਾ,ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਸਰਕਾਰ ਬਣਦੇ ਹੀ ਸਿੱਖਿਆ ਵਿਭਾਗ ਤੋਂ ਇੱਕ ਦਾਖਲਾ ਮੁਹਿੰਮ ਦਾ ਫਲੈਕਸ ਡਿਜ਼ਾਈਨ ਕਰਵਾਇਆ ਜਿਸ ਉੱਪਰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਫੋਟੋ ਲੱਗੀ ਹੋਈ ਸੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਤਸਵੀਰਾਂ ਤੇ ਫਲੈਕਸਾਂ ਦੀ ਸਰਕਾਰ ਵਜੋਂ ਮਸ਼ਹੂਰ ਹੋਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੁਣ ਪੰਜਾਬ ਦੇ ਸਕੂਲਾਂ 'ਚ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲੱਗੇ ਹੋਏ ਸਕੂਲ ਬੈਗ ਵੰਡੇਗੀ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ 'ਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਤੇ ਹਰਜਿੰਦਰ ਅਨੂਪਗੜ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦਾ ਢੋਂਗ ਰਚ ਕੇ ਪੰਜਾਬ ਸਰਕਾਰ ਸਕੂਲਾਂ ਰਾਹੀਂ ਆਪਣੀ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਵਾ ਰਹੀ ਹੈ। ਨਿੱਤ ਦਿਨ ਅਧਿਆਪਕਾਂ ਨੂੰ ਵਿਭਾਗ ਵੱਲੋਂ ਮੁੱਖ ਮੰਤਰੀ ਦੀ ਫੋਟੋ ਲੱਗੇ ਵੱਖ-ਵੱਖ ਤਰ੍ਹਾਂ ਦਾ ਸਾਮਾਨ ਵੰਡਣ ਦੀ ਹਦਾਇਤਾਂ ਮਿਲਦੀਆਂ ਰਹਿੰਦੀਆਂ ਹਨ|ਤਾਜ਼ਾ ਮਸਲਾ ਇਹ ਹੈ ਕਿ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ 4 ਲੱਖ ਵਿਦਿਆਰਥੀਆਂ ਨੂੰ ਭਗਵੰਤ ਮਾਨ ਦੀ ਫੋਟੋ ਲੱਗੇ ਹੋਏ ਬੈਗ ਵੰਡੇ ਜਾਣਗੇ ਤੇ ਇਸ ਨੂੰ ਇਕ ਈਵੈਂਟ ਵਜੋਂ ਆਪਣੇ ਵਿਧਾਇਕਾਂ ਤੋਂ ਇਹ ਬੈਗ ਵੰਡਵਾਏ ਜਾਣਗੇ। ਆਗੂਆਂ ਨੇ ਕਿਹਾ ਕਿ ਵੋਟਾਂ ਲਈ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਬਰਾ ਚੁੱਕੀ ਹੈ ਤੇ ਬਿਲਕੁਲ ਹੇਠਲੇ ਪੱਧਰ 'ਤੇ ਆ ਕੇ ਸਕੂਲਾਂ ਨੂੰ ਪਾਰਟੀ ਦੇ ਪ੍ਰਚਾਰ ਦਾ ਸਾਧਨ ਬਣਾ ਲਿਆ ਹੈ।
ਡੀਟੀਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ,ਮੀਤ ਪ੍ਰਧਾਨ ਨਵੀਨ ਗੋਇਲ ਬੋਹਾ,ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਸਰਕਾਰ ਬਣਦੇ ਹੀ ਸਿੱਖਿਆ ਵਿਭਾਗ ਤੋਂ ਇੱਕ ਦਾਖਲਾ ਮੁਹਿੰਮ ਦਾ ਫਲੈਕਸ ਡਿਜ਼ਾਈਨ ਕਰਵਾਇਆ ਜਿਸ ਉੱਪਰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਫੋਟੋ ਲੱਗੀ ਹੋਈ ਸੀ। ਉਸ ਤੋਂ ਬਾਅਦ ਸਿੱਖਿਆ ਕ੍ਰਾਂਤੀ ਦਾ ਡਰਾਮਾ ਰਚ ਕੇ ਪੁਰਾਣੀਆਂ ਬਿਲਡਿੰਗਾਂ 'ਤੇ ਨੀਂਹ ਪੱਥਰ ਲਗਵਾਏ। ਇਸੇ ਤਰ੍ਹਾਂ ਪੀਟੀਐਮ 'ਚ ਆਪਣੇ ਪ੍ਰਚਾਰ ਦੇ ਪੈਂਫਲਿਟ ਵੰਡਵਾਏ। ਅਪ੍ਰੈਲ ਮਹੀਨੇ ਤਾਂ ਹੱਦ ਹੀ ਕਰ ਦਿੱਤੀ ਜਦੋਂ ਬੱਚਿਆਂ ਨੂੰ ਮੁੱਖ ਮੰਤਰੀ ਦੀ ਫੋਟੋ ਲੱਗੇ ਲਿਫਾਫੇ ਵੰਡਣ ਲਈ ਕਿਹਾ ਗਿਆ।
ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਆਗੂਆਂ ਨੇ ਕਿਹਾ ਕਿ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਇਸ ਗੱਲ ਦਾ ਹਾਮੀ ਹੈ ਕਿ ਬੱਚਿਆਂ ਨੂੰ ਸਟੱਡੀ ਮਟੀਰੀਅਲ ਮੁਹੱਈਆ ਕਰਵਾਇਆ ਜਾਵੇ ਪਰ ਜਥੇਬੰਦੀ ਇਸ ਗੱਲ ਦਾ ਸਖ਼ਤ ਵਿਰੋਧ ਕਰਦੀ ਹੈ ਕਿ ਸਟੱਡੀ ਮਟੀਰੀਅਲ 'ਤੇ ਪਾਰਟੀ ਆਪਣੇ ਮੁੱਖ ਮੰਤਰੀ ਦੀਆਂ ਤਸਵੀਰਾਂ ਲਾ ਕੇ ਆਪਣੀ ਪਾਰਟੀ ਦਾ ਪ੍ਰਚਾਰ ਕਰੇ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਿਰੰਜਣ ਮਾਨਸਾ
ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਸਪ੍ਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।