- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ ਅਧਿਆਪਕ ਵਿਰੋਧੀ ਫ਼ੈਸਲੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕਮੇਟੀ ਦੀ ਹੋਈ ਆਨਲਾਈਨ ਮੀਟਿੰਗ ਵਿੱਚ ਜ਼ਬਰੀ ਥੋਪੇ ਟੀਈਟੀ ਦੇ ਮਸਲੇ 'ਤੇ ਪੰਜਾਬ ਸਰਕਾਰ ਦੇ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਚਲਦੇ ਸੰਘਰਸ਼ ਵਿੱਚ ਸਿੱਖਿਆ ਮੰਤਰੀ ਪੰਜਾਬ ਸਰਕਾਰ ਵੱਲੋਂ ਜੱਥੇਬੰਦੀਆਂ ਨਾਲ ਮੀਟਿੰਗਾਂ ਵਿੱਚ ਵਾਅਦੇ ਕੀਤੇ ਸਨ ਕਿ ਟੀਈਟੀ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਪਾਈ ਜਾਵੇਗੀ। ਵਿਧਾਨ ਸਭਾ ਵਿੱਚ ਅਧਿਆਪਕਾਂ ਦੇ ਹੱਕ ਵਿੱਚ ਬਿੱਲ ਪਾਸ ਪਾਸ ਕੀਤਾ ਜਾਵੇਗਾ ਪਰ ਇਸਦੇ ਉਲਟ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸੁਰੱਖਿਆ ਕਰਦੇ 2017 ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਅਤੇ ਹਾਈਕੋਰਟ ਵਿੱਚ ਡਾਇਰੈਕਟਰ ਸਿੱਖਿਆ ਵਿਭਾਗ ਦੁਆਰਾ ਟੀਈਟੀ ਪਾਸ ਤੋਂ ਬਿਨ੍ਹਾਂ ਪ੍ਰਮੋਸ਼ਨਾਂ ਨਾ ਕਰਨ ਦੇ ਦਿੱਤੇ ਹਲਫ਼ਨਾਮੇ ਤੋਂ ਜ਼ਾਹਿਰ ਹੋ ਗਿਆ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਿਹਾ ਹੈ। ਹੁਣ ਅਧਿਆਪਕਾਂ ‘ਤੇ ਜ਼ਬਰੀ ਥੋਪੇ ਜਾ ਰਹੇ ਵਿਭਾਗੀ ਟੀਈਟੀ ਦੇ ਟੈਸਟ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਤਿੱਖਾ ਸੰਘਰਸ਼ ਅੱਗੇ ਵੀ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਅਧਿਆਪਕਾਂ ਦੀਆਂ 14 ਜੱਥੇਬੰਦੀਆਂ ਵੱਲੋਂ ਵਿਭਾਗੀ ਟੀਈਟੀ ਖਿਲਾਫ਼ 6 ਤੇ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ਤੇ ਸਰਕਾਰ ਦੀ ਅਰਥੀ ਫੂਕੇ ਜਾਣ ਦੇ ਪ੍ਰੋਗਰਾਮ ਵਿੱਚ ਡੀਟੀਐਫ਼ ਪੰਜਾਬ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 14 ਅਧਿਆਪਕ ਜੱਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ 6-7 ਅਪਰੈਲ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਤੋਂ ਬਾਅਦ ਸੂਬਾ ਪੱਧਰੀ ਐਕਸ਼ਨ ਵਾਸਤੇ ਭਰਾਤਰੀ ਜਥੇਬੰਦੀਆਂ ਨਾਲ ਵਿਚਾਰ ਕਰਕੇ ਸੂਬਾ ਪੱਧਰੀ ਪ੍ਰੋਗਰਾਮ ਦਿੱਤਾ ਜਾਵੇਗਾ ਅਤੇ ਜੇਕਰ ਇਸ ਬੇਲੋੜੇ ਅਤੇ ਜ਼ਬਰੀ ਥੋਪੇ ਟੀ .ਈ .ਟੀ. ਕਾਰਨ ਕਿਸੇ ਵੀ ਅਧਿਆਪਕ ਦੀ ਨੌਕਰੀ ਜਾਂ ਪ੍ਰੋਮੋਸ਼ਨ ਉੱਪਰ ਕੋਈ ਖਤਰਾ ਆਉਂਦਾ ਹੈ ਤਾਂ ਜੱਥੇਬੰਦੀ ਉਸ ਅਧਿਆਪਕ ਦੀ ਜੀਅ-ਜਾਨ ਨਾਲ ਮੱਦਦ ਕਰੇਗੀ, ਉਨ੍ਹਾਂ ਅਧਿਆਪਕਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਣ ਦਿੱਤੀ ਜਾਵੇਗੀ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਸੂਬਾ ਕਮੇਟੀ ਮੈਂਬਰ ਜਗਵੀਰਨ ਕੌਰ, ਬਲਜਿੰਦਰ ਸਿੰਘ ਬਠਿੰਡਾ, ਕਰਮਜੀਤ ਸਿੰਘ ਤਾਮਕੋਟ, ਹਰਭਗਵਾਨ ਸਿੰਘ ਗੁਰਨੇ, ਤਲਵਿੰਦਰ ਸਿੰਘ ਖਰੌੜ, ਜਗਵਿੰਦਰ ਸਿੰਘ ਸ਼੍ਰੀ, ਪਲਵਿੰਦਰ ਸਿੰਘ ਰੰਧਾਵਾ, ਦਲਜੀਤ ਸਿੰਘ ਸਮਰਾਲਾ, ਹਰਜੀਤ ਸਿੰਘ ਸਧਾਰ, ਅਵਤਾਰ ਲਾਲ, ਚਰਨਜੀਤ ਸਿੰਘ ਕਪੂਰਥਲਾ, ਸੁਖਪਾਲਜੀਤ ਸਿੰਘ ਮੋਗਾ ਜੀਵਨ ਸਿੰਘ ਮੁਕਤਸਰ ਸਾਹਿਬ, ਹਰਜਿੰਦਰ ਸਿੰਘ ਅਨੂਪਗੜ੍ਹ, ਪਰਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਦਾਤਾ ਸਿੰਘ ਨਮੋਲ ਵੱਲੋਂ ਫੋਨ ਉੱਪਰ ਸਹਿਮਤੀ ਪ੍ਰਗਟ ਕੀਤੀ ਗਈ।