- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਪਿੰਡ ਕਿਸ਼ਨਗੜ੍ਹ ਦੇ ਇੱਕ ਨਿੱਜੀ ਸਕੂਲ ਦੀ ਵੈਨ ਸਵੇਰ ਦੇ ਸਮੇਂ ਬੱਚਿਆਂ ਨੂੰ ਲੈ ਕੇ ਸਕੂਲ ਵੱਲ ਜਾ ਰਹੀ ਸੀ ਕਿ ਨੈਸ਼ਨਲ ਹਾਈਵੇ ’ਤੇ ਅੱਗੇ ਜਾ ਰਹੀ ਪੀਆਰਟੀਸੀ ਬੱਸ ਦੇ ਅਚਾਨਕ ਬ੍ਰੇਕ ਲਗਾਉਣ ਕਾਰਨ ਸਕੂਲ ਵੈਨ ਬੱਸ ਦੇ ਪਿੱਛੇ ਜਾ ਵੱਜੀ।

ਜਾਗਰਣ ਸੰਵਾਦਦਾਤਾ, ਮਾਨਸਾ: ਜ਼ਿਲ੍ਹੇ ਦੇ ਕਸਬਾ ਬਰੇਟਾ ਦੇ ਨੈਸ਼ਨਲ ਹਾਈਵੇ ’ਤੇ ਸਵੇਰ ਦੇ ਸਮੇਂ ਇੱਕ ਨਿੱਜੀ ਸਕੂਲ ਵੈਨ ਦੀ ਪੀਆਰਟੀਸੀ ਬੱਸ ਨਾਲ ਟੱਕਰ ਹੋਣ ਕਾਰਨ 10 ਸਕੂਲੀ ਬੱਚਿਆਂ ਸਮੇਤ ਚਾਲਕ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ। ਹਾਦਸੇ ਦੌਰਾਨ ਸਕੂਲ ਵੈਨ ਦੀ ਖਸਤਾ ਹਾਲਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਵੀ ਸਵਾਲ ਉਠਾਏ ਹਨ। ਬਰੇਟਾ ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਿੰਡ ਕਿਸ਼ਨਗੜ੍ਹ ਦੇ ਇੱਕ ਨਿੱਜੀ ਸਕੂਲ ਦੀ ਵੈਨ ਸਵੇਰ ਦੇ ਸਮੇਂ ਬੱਚਿਆਂ ਨੂੰ ਲੈ ਕੇ ਸਕੂਲ ਵੱਲ ਜਾ ਰਹੀ ਸੀ ਕਿ ਨੈਸ਼ਨਲ ਹਾਈਵੇ ’ਤੇ ਅੱਗੇ ਜਾ ਰਹੀ ਪੀਆਰਟੀਸੀ ਬੱਸ ਦੇ ਅਚਾਨਕ ਬ੍ਰੇਕ ਲਗਾਉਣ ਕਾਰਨ ਸਕੂਲ ਵੈਨ ਬੱਸ ਦੇ ਪਿੱਛੇ ਜਾ ਵੱਜੀ। ਬੱਸ ਚਾਲਕ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਮਾਨਸਾ ਤੋਂ ਜਾਖਲ ਵੱਲ ਜਾ ਰਿਹਾ ਸੀ ਕਿ ਬੱਸ ਦੇ ਅੱਗੇ ਅਚਾਨਕ ਇੱਕ ਬਾਈਕ ਸਵਾਰ ਆ ਗਿਆ। ਉਸ ਨੂੰ ਬਚਾਉਣ ਲਈ ਬੱਸ ਦੇ ਬ੍ਰੇਕ ਲਗਾਏ ਗਏ ਅਤੇ ਇਸ ਦੌਰਾਨ ਪਿੱਛੇ ਤੋਂ ਆ ਰਹੀ ਸਕੂਲ ਵੈਨ ਬੱਸ ਨਾਲ ਟਕਰਾ ਗਈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪਹੁੰਚੇ ਪਿੰਡ ਵਾਸੀਆਂ ਵੱਲੋਂ ਸਕੂਲੀ ਬੱਚਿਆਂ ਅਤੇ ਵੈਨ ਚਾਲਕ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸੇ ਵਿੱਚ ਵੈਨ ਚਾਲਕ ਦੀ ਇੱਕ ਲੱਤ ਟੁੱਟਣ ਤੋਂ ਇਲਾਵਾ ਦੋ-ਤਿੰਨ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।