ਦਿ ਰੌਇਲ ਗਰੁੱਪ ਨੇ ਵਾਤਾਵਰਨ ਪੱਖੀ ਦੀਵਾਲੀ ਮਨਾਈ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ
Publish Date: Fri, 06 Nov 2026 06:31 PM (IST)
Updated Date: Fri, 06 Nov 2026 06:32 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਗਰੀਨ ਦੀਵਾਲੀ ਮਨਾਉਂਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਦੂਰ ਰਹਿਣ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਵੱਲੋਂ ਬੂਟੇ ਲਗਾ ਕੇ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਕੁਦਰਤ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਾਬਕਾ ਏਆਈਜੀ ਪੰਜਾਬ ਡਾ. ਰਾਜਿੰਦਰ ਸਿੰਘ ਸੋਹਲ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ ਤੇ ਇਸ ਤਿਉਹਾਰ ਦੀ ਧਾਰਮਿਕ ਤੇ ਅਧਿਆਤਮਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਅਸਲ ਖ਼ੁਸ਼ੀਆਂ ਪਟਾਕਿਆਂ ਦੇ ਸ਼ੋਰ ਵਿੱਚ ਨਹੀਂ, ਸਗੋਂ ਸਾਫ਼-ਸੁਥਰੇ ਵਾਤਾਵਰਨ, ਸਿਹਤਮੰਦ ਜੀਵਨ ਤੇ ਆਪਸੀ ਪਿਆਰ ਤੇ ਸਾਂਝ ਵਿੱਚ ਹਨ। ਇਸ ਤਰ੍ਹਾਂ ਕਾਲਜ ਵੱਲੋਂ ਗਰੀਨ ਦੀਵਾਲੀ ਮਨਾਉਣ ਦਾ ਉਪਰਾਲਾ ਕਰਕੇ ਵਾਤਾਵਰਨ ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ ਗਿਆ।