ਬਿਜਲੀ ਮੁਲਾਜ਼ਮਾਂ ਨੇ ਫੂਕਿਆ ਬਿਜਲੀ ਮੰਤਰੀ ਦਾ ਪੁਤਲਾ
ਪੀਐਸਈਬੀ ਇੰਪਲਾਈਜ਼ ਜੁਆਇੰਟ ਪੀਐਸਈਬੀ ਇੰਪਲਾਈਜ਼ ਜੁਆਇੰਟ
Publish Date: Sat, 18 Apr 2026 05:58 PM (IST)
Updated Date: Sun, 19 Apr 2026 04:10 AM (IST)

ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ, ਭੀਖੀ : ਪੀਐੱਸਈਬੀ ਇੰਪਲਾਈਜ਼ ਜੁਆਇੰਟ ਫ਼ੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ਿਸ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪੈਨਸ਼ਨਰ ਯੂਨੀਅਨ ਏਟਕ ਪੰਜਾਬ, ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ (ਭਲਵਾਨ) ਸਾਂਝੇ ਵੱਲੋਂ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਿਛਲੇ ਲੰਬੇ ਸਮੇਂ ਤੋਂ ਬਿਜਲੀ ਬੋਰਡ ਦੀ ਮੈਨੇਜਮੈਂਟ ਵੱਲੋਂ ਜੱਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਮੰਗਾਂ ਮੰਨ ਲਈਆਂ ਜਾਂਦੀਆਂ ਹਨ, ਪਰ ਬਾਅਦ ’ਚ ਲਾਗੂ ਨਹੀਂ ਕੀਤੀਆਂ ਜਾਂਦੀਆਂ। ਇਸੇ ਤਰ੍ਹਾਂ 14 ਜਨਵਰੀ 2026 ਨੂੰ ਬੋਰਡ ਮੈਨੇਜਮੈਂਟ ਨੇ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ। ਕਈ ਮੰਗਾਂ ਮੰਗਾਂ ਮੰਨ ਲਈਆਂ ਗਈਆਂ, ਪਰ ਤਿੰਨ ਮਹੀਨੇ ਦਾ ਸਮਾਂ ਬੀਤ ਜਾਣ ਮਗਰੋਂ ਵੀ ਲਾਗੂ ਨਹੀਂ ਕੀਤੀਆਂ। ਇਸ ਤੋਂ ਖਫ਼ਾ ਹੋਏ ਬਿਜਲੀ ਮੁਲਾਜ਼ਮਾਂ ਵੱਲੋਂ 10 ਅਪ੍ਰੈਲ 26 ਨੂੰ ਮੁੱਖ ਦਫ਼ਤਰ ਪਟਿਆਲਾ ਦੇ ਅੱਗੇ ਰੋਸ ਧਰਨਾ ਦਿੱਤਾ ਤੇ ਗੇਟਾਂ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ। ਉਸ ਟਾਈਮ ਬਿਜਲੀ ਮੰਤਰੀ ਤੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਦਫ਼ਤਰ ਦੇ ਅੰਦਰ ਹੀ ਮੌਜੂਦ ਸੀ। ਮੁਲਾਜ਼ਮਾਂ ਦੇ ਰੋਹ ਨੂੰ ਦੇਖਦਿਆਂ 16 ਅਪ੍ਰੈਲ 26 ਸਮਾਂ 10 ਵਜੇ ਉਦਯੋਗ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਮੀਟਿੰਗ ਸ਼ੁਰੂ ਹੁੰਦੇ ਹੀ ਬਿਜਲੀ ਮੰਤਰੀ ਦਾ ਵਤੀਰਾ ਨਿੰਦਣਯੋਗ ਸੀ। ਉਹ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦਾ ਕੋਈ ਵੀ ਹੱਲ ਕੀਤੇ ਬਿਨਾਂ ਹੀ ਉੱਠ ਕੇ ਚਲੇ ਗਏ। ਮੁਲਾਜ਼ਮ ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਵਿੱਚ ਬਿਜਲੀ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ। ਜੇਕਰ ਸੰਘਰਸ਼ ਦੌਰਾਨ ਬਿਜਲੀ ਸਬੰਧੀ ਖ਼ਪਤਕਾਰਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਬਿਜਲੀ ਮੰਤਰੀ ਅਤੇ ਪਾਵਰਕੌਮ ਮੈਨਜਮੈਂਟ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਇੰਪਲਾਈਜ਼ ਫ਼ੈਡਰੇਸ਼ਨ ਭਲਵਾਨ ਦੇ ਸੂਬਾ ਜਨਰਲ ਸਕੱਤਰ ਕਰਮਜੀਤ ਸਿੰਘ ਖੀਵਾ, ਸਬ ਡਿਵੀਜ਼ਨ ਪ੍ਰਧਾਨ ਬਹਾਦਰ ਸਿੰਘ ਖੀਵਾ, ਜ਼ੋਨ ਪੀ ਤੇ ਐਮ ਪ੍ਰਧਾਨ ਕੁਲਦੀਪ ਸਿੰਘ ਬੱਪੀਆਣਾ, ਅਭਿਸ਼ੇਕ ਕੁਮਾਰ ਭੀਖੀ, ਹਰਦੇਵ ਸਿੰਘ ਬੱਪੀਆਣਾ, ਕਸ਼ਮੀਰ ਸਿੰਘ ਖੀਵਾ, ਸੰਦੀਪ ਸਿੰਘ ਬੋੜਾਵਾਲ ਜੇਈ, ਗੁਰਜੀਤ ਸਿੰਘ ਭੀਖੀ ਜੇਈ, ਤਰਸੇਮ ਸਿੰਘ ਭੀਖੀ ਤੋਂ ਇਲਾਵਾ ਹੋਰ ਬਹੁਤ ਸਾਰੇ ਸਾਥੀ ਹਾਜ਼ਰ ਸਨ।