ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ
ਜ਼ਿਲ੍ ਹਾਰੋਜ਼ਗਾਰ ਅਤੇ ਜ਼ਿਲ੍ ਹਾਰੋਜ਼ਗਾਰ ਅਤੇ
Publish Date: Wed, 25 Feb 2026 06:32 PM (IST)
Updated Date: Thu, 26 Feb 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 26 ਫ਼ਰਵਰੀ 2026 ਦਿਨ ਵੀਰਵਾਰ ਨੂੰ ''ਦਵਾਰਾ ਕੇ.ਜੀਐੱਫਐੱਸ'' ਤੇ ''ਐੱਚ.ਆਰ.ਵੀ. ਕੈਪੀਟਲ ਫਾਈਨਾਂਸ'' ਵੱਲੋਂ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ=ਘੱਟ ਯੋਗਤਾ ਬਾਰ੍ਹਵੀਂ ਪਾਸ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ ਸੀਮਾ 18 ਤੋਂ 32 ਤੱਕ ਹੋਣੀ ਚਾਹੀਦੀ ਹੈ। ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣਾ ਚਾਹੀਦਾ ਹੈ। ਅਸਾਮੀਆਂ ਦੀ ਗਿਣਤੀ 40 ਹੈ। ਕੰਮ ਕਰਨ ਦਾ ਸਥਾਨ ਮਾਨਸਾ ਵਿਖੇ ਹੋਵੇਗਾ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15000/- (ਸਮੇਤ ਪ੍ਰੋਤਸਾਹਨ) ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਇੱਛੁਕ ਪ੍ਰਾਰਥੀ ਕੈਂਪ ਵਾਲੇ ਦਿਨ ਆਪਣੇ ਅਸਲ ਸਰਟੀਫ਼ਿਕੇਟ ਦੀਆਂ ਫ਼ੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ।