ਰੁਜ਼ਗਾਰ ਮੁਖੀ ਸਿੱਖਿਆ ਵਿਦਿਆਰਥੀਆਂ ਲਈ ਹੋਵੇਗੀ ਲਾਭਕਾਰੀ : ਵਿਧਾਇਕ
ਹਲਕਾ ਵਿਧਾਇਕ ਗੁਰਪ੍ਰੀਤ ਸਿੰਘ
Publish Date: Fri, 17 Apr 2026 07:24 PM (IST)
Updated Date: Sat, 18 Apr 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਦੂਲਗੜ੍ਹ : ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਅਤੇ ਸਰਕਾਰੀ ਸੈਕੰਡਰੀ ਸਕੂਲ ਰਾਏਪੁਰ ਵਿਚ 22.50 ਲੱਖ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਵਿਚ 07.51 ਲੱਖ ਦੀ ਲਾਗਤ ਨਾਲ ਐੱਨਐੱਸਕਿਊਐੱਫ਼ ਆਈਟੀ ਲੈਬ ਅਤੇ ਸਰਕਾਰੀ ਸੈਕੰਡਰੀ ਸਕੂਲ ਰਾਏਪੁਰ ਵਿਚ 14.99 ਲੱਖ ਰੁਪਏ ਦੀ ਲਾਗਤ ਨਾਲ ਬਣੀ ਐੱਨਐੱਸਕਿਊਐੱਫ਼ ਸਰੀਰਿਕ ਸਿੱਖਿਆ ਲੈਬ ਦਾ ਉਦਘਾਟਨ ਕੀਤਾ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਨਿਵੇਕਲੇ ਉਦਮ ਕਰ ਰਹੀ ਹੈ। ਐੱਨਐੱਸਕਿਊਐੱਫ਼ (ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫਰੇਮਵਰਕ) ਤਹਿਤ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਆਈਟੀ ਤੇ ਸਰੀਰਕ ਸਿੱਖਿਆ ਨਾਲ ਸਬੰਧਿਤ ਲੈਬ ਨਾਲ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਮਿਲੇਗਾ, ਜੋ ਉਨ੍ਹਾਂ ਦੇ ਭਵਿੱਖ ਲਈ ਬਹੁਤ ਲਾਭਕਾਰੀ ਸਾਬਤ ਹੋਵੇਗਾ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਵਿੱਚ ਵੱਡੇ ਬਦਲਾਅ ਆਏ ਹਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਐਡਵੋਕੇਟ ਨਵਦੀਪ ਸ਼ਰਮਾ ਹਲਕਾ ਸਿੱਖਿਆ ਕੋਆਰਡੀਨੇਟਰ ਸਰਦੂਲਗੜ੍ਹ, ਰਾਜੂ ਸਿੰਘ ਅਤੇ ਸੁਖਰਾਜ ਸਿੰਘ ਸਰਪੰਚ ਰਾਏਪੁਰ, ਪ੍ਰਿੰਸੀਪਲ ਕੰਵਲਜੀਤ ਕੌਰ ਬਲਾਕ ਨੋਡਲ ਅਫ਼ਸਰ ਝੁਨੀਰ, ਪ੍ਰਿੰਸੀਪਲ ਸੁਨੀਲ ਕੱਕੜ, ਜਗਤਾਰ ਔਲਖ, ਸਕੂਲ ਮੈਨੇਜਮੈਂਟ ਕਮੇਟੀ ਨੰਗਲ ਦੇ ਚੇਅਰਮੈਨ ਸੱਤਪਾਲ, ਸਕੂਲ ਮੈਨੇਜਮੈਂਟ ਕਮੇਟੀ ਰਾਏਪੁਰ ਦੇ ਚੇਅਰਮੈਨ ਬੂਟਾ ਸਿੰਘ, ਜਗਮੇਲ ਸਿੰਘ ਸਾਬਕਾ ਚੇਅਰਮੈਨ, ਹਰਜੀਤ ਸਿੰਘ ਦੰਦੀਵਾਲ, ਰੇਸ਼ਮ ਸਿੰਘ ਨੰਗਲ, ਨਰਿੰਦਰ ਸਿੰਘ ਸਕੂਲ ਇੰਚਾਰਜ ਰਾਏਪੁਰ, ਨਿਰਮਲ ਸਿੰਘ, ਸੇਵਕ ਸਿੰਘ ਅਤੇ ਹਰਮੰਦਰ ਸਿੰਘ ਹਾਜ਼ਰ ਸਨ।