- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਯੂਸ਼ ਗੋਇਲ ਨੇ ਜ਼ਿਲ੍ਹੇ ਦੀ ਆਮ ਜਨਤਾ ਅਤੇ ਖ਼ਾਸ ਤੌਰ ’ਤੇ ਅਜਿਹੇ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਹੈ, ਜਿਨ੍ਹਾਂ ਨੇ ਹਾਲੇ ਤੱਕ ਆਪਣੀ ਵੋਟ ਨਹੀਂ ਬਣਵਾਈ। ਉਹ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ 18-19 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ ਤਾਂ ਜੋ ਕੋਈ ਵੀ ਯੋਗ ਨੌਜਵਾਨ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਯੂਸ਼ ਗੋਇਲ ਨੇ ਸਵੀਪ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੇ ਉਪਰਾਲਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਜਾਗਰੂਕਤਾ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਦੇ ਨਾਲ-ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਮਾਨਸਾ ਦੀਆਂ ਸਮੂਹ ਸਬ-ਡਵੀਜ਼ਨਾਂ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਦੇ ਮੁਖੀਆਂ ਰਾਹੀਂ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਅਤੇ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ ਬਾਰੇ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਵੋਟਰ ਸੂਚੀ ਵਿੱਚ ਸ਼ਾਮਲ ਹੋ ਸਕਣ। ਮੀਟਿੰਗ ਦੌਰਾਨ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ, ਨੋਡਲ ਅਫ਼ਸਰ ਸਵੀਪ ਤਜਿੰਦਰ ਕੌਰ, ਨੋਡਲ ਅਫ਼ਸਰ ਮੀਡੀਆ ਅਮਨਦੀਪ ਸਿੰਘ ਹਾਜ਼ਰ ਸਨ।