ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮ 12 ਨੂੰ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ : ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ
Publish Date: Tue, 08 Sep 2026 06:14 PM (IST)
Updated Date: Tue, 08 Sep 2026 06:16 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤੇ 12 ਸਤੰਬਰ 2026 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਤਹਿਤ ਅੱਜ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਮਾਨਸਾ ਦੇ ਸਹਾਇਕ ਖਜ਼ਾਨਚੀ ਜੋਨੀ ਬਜਾਜ ਅਤੇ ਹੋਰ ਆਗੂ ਕੁਲਦੀਪ ਸਿੰਘ, ਨਿਰਮਲ ਸਿੰਘ, ਬਲਕਰਨ ਸਿੰਘ, ਸੰਦੀਪ ਸਿੰਘ, ਮੋਹਨ ਸਿੰਘ ਆਦਿ ਨੇ ਕਾਲੇ ਬਿੱਲੇ ਲਗਾ ਕੇ ਸਰਕਾਰ ਖਿਲਾਫ ਤਿੱਖਾ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਤਾਲਮੇਲ ਕਮੇਟੀ ਵੱਲੋਂ ਵੇਰਕਾ, ਜਲ ਸਪਲਾਈ, ਮਾਰਕਫੈੱਡ, ਸਿਵਲ ਗਨਮੈਨ/ਗਾਰਡ, ਪੀ.ਡਬਲਯੂ.ਡੀ., ਵੇਅਰਹਾਊਸ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਇਕੱਠਾ ਕਰਕੇ ਹੱਕਾਂ ਦੀ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਆਊਟਸੋਰਸ, ਡੇਲੀ ਵੇਜ ਅਤੇ ਇਨਲਿਸਟਮੈਂਟ ਕੈਟਾਗਰੀ ਦੇ ਜਿਨ੍ਹਾਂ ਮੁਲਾਜ਼ਮਾਂ ਨੂੰ ਪ੍ਰਸਤਾਵਿਤ ਬਿੱਲ ਚੋਂ ਬਾਹਰ ਰੱਖਿਆ ਗਿਆ ਹੈ, ਉਨ੍ਹਾਂ ਨੂੰ ਵੀ ਬਿੱਲ ਚ ਸ਼ਾਮਲ ਕੀਤਾ ਜਾਵੇ। 1948 ਦੇ ਉਜਰਤ ਕਾਨੂੰਨ ਅਤੇ 15ਵੀਂ ਲੇਬਰ ਕਾਨਫਰੰਸ 1957 ਦੀਆਂ ਸਿਫਾਰਸ਼ਾਂ ਅਨੁਸਾਰ ਉਜਰਤਾਂ ਦਿੱਤੀਆਂ ਜਾਣ। ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਈਪੀਐਫ, ਈਐਸਆਈ ਅਤੇ ਗ੍ਰੈਚੁਟੀ ਵਰਗੀ ਸਮਾਜਿਕ ਸੁਰੱਖਿਆ ਦਿੱਤੀ ਜਾਵੇ। ਐਸੋਸੀਏਸ਼ਨ ਨੇ ਐਲਾਨ ਕੀਤਾ ਕਿ 12 ਸਤੰਬਰ ਨੂੰ ਹੋਣ ਵਾਲੇ ਕੋਠੀ ਘਿਰਾਓ ਚ ਸਮੂਹ ਜਥੇਬੰਦੀਆਂ ਵੱਡੀ ਗਿਣਤੀ ਚ ਸ਼ਮੂਲੀਅਤ ਕਰਨਗੀਆਂ। ਸਾਰੇ ਆਪਰੇਟਰਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਗਈ।