- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵੰਤ ਮਾਨ ਦੀ ਆਪ ਸਰਕਾਰ ਨੂੰ ਬਣੇ ਹੋਏ

-ਸੱਤਾ ’ਚ ਆਈ ਸਰਕਾਰ ਨੇ ਅਧਿਆਪਕਾਂ ਦੀ ਸਮੱਸਿਆ ਦਾ ਨਹੀੰ ਕੀਤਾ ਹਾਲੇ ਤਕ ਕੋਈ ਹੱਲ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ
‘ਆਪ’ ਸਰਕਾਰ ਬਣਿਆਂ ਨੂੰ ਚਾਰ ਸਾਲ ਹੋਣ ਵਾਲੇ ਹਨ, ਪਰ ਸਿੱਖਿਆ ਦੇ ਕਾਇਆ ਕਲਪ ਕਰਨ ਵਰਗੇ ਨਾਅਰੇ ਲਾ ਕੇ ਸੱਤਾ ’ਚ ਆਈ ਸਰਕਾਰ ਵੱਲੋਂ ਅਧਿਆਪਕਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਤੇ ਹਰਜਿੰਦਰ ਅਨੂਪਗੜ੍ਹ ਨੇ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਅਧਿਆਪਕਾਂ ਦੀਆਂ ਰੈਲੀਆਂ ’ਚ ਜਾ ਇਹ ਭਰੋਸੇ ਦਿੱਤੇ ਸਨ ਕਿ ਸਰਕਾਰ ਬਣਨ ਦੇ ਪਹਿਲੇ ਦਿਨ ਸਾਡਾ ‘ਹਰਾ ਪੈੱਨ’ ਤੁਹਾਡੇ ਹੱਕ ’ਚ ਚੱਲੇਗਾ, ਪਰ ਇਹ ਭਰੋਸਾ ਨਿਰਾ ਝੂਠ ਨਿਕਲਿਆ। ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਨਿੱਤ ਦਿਨ ਸੜਕਾਂ ’ਤੇ ਰੁਲ਼ ਰਹੇ ਹਨ। ਉਨ੍ਹਾਂ ਦੁਆਰਾ ਪੜ੍ਹਾਏ ਵਿਦਿਆਰਥੀ ਅੱਜ ਵੱਡੇ-ਵੱਡੇ ਅਹੁਦਿਆਂ ’ਤੇ ਕੰਮ ਕਰ ਰਹੇ ਹਨ ਪਰ ਉਹ ਖੁਦ ਠੇਕੇ ਦੀ ਨੌਕਰੀ ਦਾ ਸੰਤਾਪ ਹੰਢਾ ਰਹੇ ਹਨ।
ਇਸੇ ਤਰ੍ਹਾਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨੇ ਅਨੇਕਾਂ ਵਾਰ ਭਰੋਸਾ ਦਿੱਤਾ ਪਰ ਉਨ੍ਹਾਂ ਦਾ ਹੱਲ ਵੀ ਨਹੀਂ ਹੋਇਆ, ਜਿਸ ਕਾਰਨ ਉਹ ਸੜਕਾਂ ‘ਤੇ ਉਤਰਨ ਲਈ ਮਜ਼ਬੂਰ ਹਨ। ਸਭ ਤੋਂ ਵੱਧ ਚਰਚਾ ‘ਚ ਰਹੇ ਕੱਚੇ ਅਧਿਆਪਕ ਜੋ 20-20 ਸਾਲ ਤੋਂ ਨਿਗੂਣੀ ਤਨਖਾਹ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਵੱਡਾ ਝੂਠ ਬੋਲਿਆ। ਉਨ੍ਹਾਂ ਦੇ ਤਨਖਾਹ ਵਾਧੇ ਨੂੰ ਹੀ ਪੱਕਾ ਕਰਨਾ ਦੱਸਿਆ ਤੇ ਉਹ ਅੱਜ ਵੀ ਆਪਣੇ ਰੈਗੂਲਰ ਹੋਣ ਲਈ ਸੜਕਾਂ ’ਤੇ ਹਨ। ਇਸੇ ਤਰ੍ਹਾਂ ਸਕੂਲਾਂ ’ਚ ਆਊਟ ਸੋਰਸਿੰਗ ਤੇ ਰੱਖੇ ਐੱਨਐੱਸਕਿਉਐਫ਼ ਅਧਿਆਪਕ ਵੀ ਪੱਕੇ ਹੋਣ ਲਈ ਜੱਦੋਜਹਿਦ ਕਰ ਰਹੇ ਹਨ।
ਡੀਟੀਐੱਫ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਇਸੇ ਤਰਾਂ ਅਧਿਆਪਕਾਂ ਦੀਆਂ ਵਿੱਤੀ ਮੰਗਾਂ 16 ਫ਼ੀਸਦੀ ਪੈਂਡਿੰਗ ਡੀਏ ਜਾਰੀ ਕਰਨਾ, ਪੁਰਾਣੀ ਪੈਨਸ਼ਨ ਲਾਗੂ ਕਰਨਾ, ਪੇ ਕਮਿਸ਼ਨ ਦੇ ਬਕਾਏ ਦੇਣਾ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਕੱਟੇ ਭੱਤੇ ਲਾਗੂ ਕਰਨਾ, 2020 ਵਿੱਚ ਲਾਗੂ ਕੀਤੇ ਸੈਂਟਰ ਸਕੇਲ ਵਾਪਸ ਲੈਣਾ ਆਦਿ ਮੰਗਾਂ ਜਿਉਂ ਦੀਆਂ ਤਿਉ ਖੜ੍ਹੀਆਂ ਹਨ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਲਈ ਹੁਣ ਤੱਕ ਦੀ ਸਭ ਤੋਂ ਮਾੜੀ ਸਰਕਾਰ ਹੋ ਨਿੱਬੜੀ ਹੈ। ਆਗੂਆਂ ਨੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਾਲ ਜਦ ਮੰਤਰੀ, ਵਿਧਾਇਕ ਅਧਿਆਪਕਾਂ ਦੇ ਘਰਾਂ ਵਿੱਚ ਵੋਟਾਂ ਮੰਗਣ ਆਉਣਗੇ ਤਾਂ ਅਧਿਆਪਕ ਉਨ੍ਹਾਂ ਤੋਂ ਆਪਣੀਆਂ ਇਨ੍ਹਾਂ ਜਾਇਜ਼ ਮੰਗਾਂ ਬਾਰੇ ਸਵਾਲ ਪੁੱਛਣ।
ਆਗੂਆਂ ਨੇ ਕਿਹਾ ਕਿ ਮੁਲਾਜ਼ਮ ਤੇ ਅਧਿਆਪਕ ਇਸ ਸਾਲ ਸਰਕਾਰ ਨਾਲ ਤਿੱਖੀ ਟੱਕਰ ਲੈਣ ਦੇ ਰੌਂਅ ’ਚ ਹਨ। ਮੁਲਾਜ਼ਮ ਸਰਕਾਰ ਦਾ ਅੰਤਿਮ ਸਾਲ ਹੋਣ ਕਰ ਕੇ ਹੋਣ ਕਰ ਕੇ ਤਿੱਖਾ ਸੰਘਰਸ਼ ਕਰਨਗੇ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਨਵੀਨ ਬੋਹਾ, ਕੁਲਦੀਪ ਅੱਕਾਂਵਾਲੀ, ਅਮਰੀਕ ਬੋਹਾ, ਰਾਜ ਸਿੰਘ, ਗੁਰਦੀਪ ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚਟੀ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਮੱਘਰ ਸਿੰਘ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓਂ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।