CBI ਜਾਂਚ ਦੇ ਐਲਾਨ ਤੋਂ ਬਾਅਦ ਵੀ ਸਸਕਾਰ ਲਈ ਤਿਆਰ ਨਹੀਂ ਪਰਿਵਾਰ, ਅਮਿਤ ਸ਼ਾਹ ਅੱਗੇ ਰੱਖੀਆਂ ਜਾਣਗੀਆਂ CM ਦੇ ਅਸਤੀਫ਼ੇ ਸਮੇਤ ਇਹ ਮੰਗਾਂ
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ, ਡੀ.ਜੀ.ਪੀ. ਨੂੰ ਬਰਖ਼ਾਸਤ ਕਰਨ ਅਤੇ ਸੀ.ਬੀ.ਆਈ. ਦੀ ਜਾਂਚ ਦੀ ਮੰਗ ਸਬੰਧੀ ਮੰਗ ਬਾਰੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰ ਉਨ੍ਹਾਂ ਦਾ ਸਵਾਗਤ ਕਰੇਗਾ।
Publish Date: Tue, 20 Oct 2026 11:39 AM (IST)
Updated Date: Tue, 20 Oct 2026 11:48 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਇੱਕ ਪਾਸੇ ਭਾਵੇਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਸੀ.ਬੀ.ਆਈ. ਨੂੰ ਜਾਂਚ ਸੌੰਪੇ ਜਾਣ ਦੀ ਸਿਫਾਰਿਸ਼ ਕੀਤੀ ਗਈ ਹੈ, ਜਦੋਂ ਕਿ ਦੂਜੇ ਪਾਸੇ ਪਰਿਵਾਰ ਅਜੇ ਵੀ ਆਪਣੀਆਂ ਸਾਰੀਆਂ ਮੰਗਾਂ ’ਤੇ ਅੜਿਆ ਹੋਇਆ ਹੈ।
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ, ਡੀ.ਜੀ.ਪੀ. ਨੂੰ ਬਰਖ਼ਾਸਤ ਕਰਨ ਅਤੇ ਸੀ.ਬੀ.ਆਈ. ਦੀ ਜਾਂਚ ਦੀ ਮੰਗ ਸਬੰਧੀ ਮੰਗ ਬਾਰੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰ ਉਨ੍ਹਾਂ ਦਾ ਸਵਾਗਤ ਕਰੇਗਾ।
ਉਨ੍ਹਾਂ ਦਾ ਕਹਿਣਾ ਹੈ ਕਿ ਇਸ ਧਰਨੇ ’ਤੇ ਲਗਾਤਾਰ ਇਨਸਾਫ ਪਸੰਦ ਜਥੇਬੰਦੀਆਂ ਦੇ ਆਗੂ, ਸਿਆਸੀ ਪਾਰਟੀਆਂ, ਧਾਰਮਿਕ ਅਤੇ ਦੁੱਖ ਵੰਡਾਉਣ ਲਈ ਲੋਕ ਆ ਰਹੇ ਹਨ ਅਤੇ ਸਾਰਿਆਂ ਦਾ ਹੀ ਸਵਾਗਤ ਕੀਤਾ ਜਾ ਰਿਹਾ ਹੈ। ਫਿਰ ਅਮਿਤ ਸ਼ਾਹ ਦਾ ਵਿਰੋਧ ਕਿਉਂ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਅਮਿਤ ਸ਼ਾਹ ਦਾ ਵਿਰੋਧ ਇਸ ਲਈ ਨਹੀਂ ਕਰ ਰਹੇ ਕਿਉਂਕਿ ਉਹ ਸਾਡੇ ਨਾਲ ਦੁੱਖ ਵੰਡਾਉਣ ਆ ਰਹੇ ਹਨ। ਇਹ ਵੀ ਉਹ ਕਹਿੰਦੇ ਹਨ ਕਿ ਪਰਵਿੰਦਰ ਸਿੰਘ ਝੋਟਾ ਨੂੰ ਮਰਵਾਇਆ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਹੈ। ਉਨ੍ਹਾਂ ਕਿਹਾ ਕਿ ਮੇਰੀ ਨੂੰਹ ਵਿਧਵਾ ਹੋ ਗਈ ਹੈ ਅਤੇ ਛੋਟੇ-ਛੋਟੇ ਬੱਚਿਆਂ ਦੇ ਸਿਰ ਤੋਂ ਪਿਓ ਦਾ ਸਾਇਆ ਉੱਠ ਗਿਆ ਹੈ।
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਵੱਲੋਂ ਸੀਬੀਆਈ ਨੂੰ ਜਾਂਚ ਕੀਤੇ ਜਾਣ ਦੀ ਕੀਤੀ ਸਿਫਾਰਿਸ਼ ਮਾਮਲੇ ਵਿੱਚ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਗਿਆ।
ਸੰਘਰਸ਼ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਮੁੰਸ਼ੀ ਦਾ ਕਹਿਣਾ ਹੈ ਕਿ ਹੁਣ ਵੀ ਭਗਵੰਤ ਮਾਨ ਵੱਲੋਂ ਸੀਬੀਆਈ ਨੂੰ ਜਾਂਚ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਇਹ ਮੰਗਾਂ ਅੱਜ ਰੱਖੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਅਸਤੀਫਾ ਨਾ ਦੇਣ ਦੀ ਮੰਗ ਸਬੰਧੀ ਭੀਮ ਸਿੰਘ ਦੀ ਇੱਕ ਵੀਡੀਓ ਵਾਇਰਲ ਕੀਤੀ ਗਈ ਹੈ ਅਤੇ ਉਸ ਨੂੰ ਤੋੜ ਮਰੋੜ ਕੇ ਲੋਕਾਂ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਇਸ ਦਾ ਉਹ ਖੰਡਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਵੀਡੀਓ ਦੀ ਪੂਰੀ ਜਾਣਕਾਰੀ ਹਾਸਿਲ ਕਰਨੀ ਹੈ ਤਾਂ ਇਸ ਦੀ ਪੂਰੀ ਵੀਡੀਓ ਦਿਖਾਈ ਜਾਵੇ।
ਸਰਕਾਰ ’ਤੇ ਇਸ ਸਮੇਂ ਪੂਰਾ ਦਬਾਅ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਅਜਿਹੀਆਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜੇ ਵੀ ਪਰਿਵਾਰ ਪਰਵਿੰਦਰ ਸਿੰਘ ਝੋਟਾ ਦਾ ਸਸਕਾਰ ਨਾ ਕਰਨ ਦੀ ਗੱਲ ਅੜਿਆ ਹੋਇਆ। ਧਰਨੇ ਵਿੱਚੋਂ ਲਗਾਤਾਰ ਕਾਫਲੇ ਆ ਰਹੇ ਹਨ।