ਸੂਬਾ ਸਰਕਾਰ ਤੋਂ ਹਰ ਵਰਗ ਖ਼ੁਸ਼ : ਅੱਕਾਂਵਾਲੀ
ਪੰਜਾਬ ਦਾ ਹਰ ਵਰਗ ਮੌਜੂਦਾ ਆਮ
Publish Date: Fri, 17 Apr 2026 07:19 PM (IST)
Updated Date: Sat, 18 Apr 2026 04:10 AM (IST)

ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਪੰਜਾਬ ਦਾ ਹਰ ਵਰਗ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਸ਼ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਦੇ ਕਿਸੇ ਵੀ ਕਿਸਾਨ ਨੂੰ ਜੇਕਰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਜਾਂ ਚੇਅਰਮੈਨ ਨੂੰ ਆਪਣੀਆਂ ਮੁਸ਼ਕਲਾਂ ਦੱਸ ਸਕਦੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਪਿੰਡ ਲਖਮੀਰ ਵਾਲਾ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਮੌਕੇ ਵੱਖ ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕਰਨ ਉਪਰੰਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕਣਕ ਖ਼ਰੀਦ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਖ਼ਰੀਦ ਪ੍ਰਬੰਧਾਂ ਕੋਈ ਕਸਰ ਬਾਕੀ ਨਾ ਛੱਡਣ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਿਸਾਨ ਵਿੰਗ ਵੀ ਪੰਜਾਬ ਦੇ ਸਾਰੇ ਹੀ ਖ਼ਰੀਦ ਕੇਂਦਰਾਂ ਵਿੱਚ ਆਪਣੀ ਬਾਜ਼ ਅੱਖ ਰੱਖੇਗਾ ਅਤੇ ਪ੍ਰਬੰਧਾਂ ਦਾ ਨਿਰੀਖਣ ਕਰੇਗਾ। ਕੋਈ ਕੁਤਾਹੀ ਬਰਾਦਸ਼ਤ ਨਹੀਂ ਕੀਤੀ ਜਾਵੇਗੀ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਮਾਰਕੀਟ ਕਮੇਟੀ ਦੇ ਚੇਅਰਮੈਨ ਅਧਿਕਾਰੀਆਂ ਅਤੇ ਉਨ੍ਹਾਂ ਨਾਲ ਜਦ ਮਰਜ਼ੀ ਸੰਪਰਕ ਕਰ ਸਕਦੇ ਹਨ।