- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰੇਟਾ ਵਿੱਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਬਰੇਟਾ ਵਿੱਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ੀ ਦੇਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਵੱਲੋਂ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਇਸ ਤਹਿਤ ਅੱਜ ਉਹ ਬਰੇਟਾ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਕੁਲਰੀਆਂ ਦੀ ਦੁਕਾਨ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ। ਕੁਲਵੰਤ ਰਾਏ ਸਿੰਗਲਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਵਿੱਚ ਹਰ ਇਕ ਵਰਕਰ ਅਤੇ ਆਗੂ ਦਾ ਸਨਮਾਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਵਰਕਰ ਦਿਲੋਂ ਪਾਰਟੀ ਲਈ ਕੰਮ ਕਰ ਰਿਹਾ ਹੈ। ਉਸ ਦੀ ਕਦਰ ਕਰਨਾ ਅਤੇ ਉਸ ਨੂੰ ਬਣਦਾ ਮਾਣ ਸਨਮਾਨ ਦੇਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੀ ਅਸਲੀ ਤਾਕਤ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਕਾਂਗਰਸ ਮਜ਼ਬੂਤ ਬਣਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ‘ਤੇ ਜਤਾਇਆ ਗਿਆ ਭਰੋਸਾ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ ਅਤੇ ਜ਼ਿਲ੍ਹੇ ਦੇ ਹਰ ਕੋਨੇ ਵਿੱਚ ਜਾ ਕੇ ਵਰਕਰਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਹਰ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਬਣਾਉਣ ਲਈ ਵਰਕਰਾਂ ਨੂੰ ਇਕਜੁੱਟ ਕਰਨਾ ਸਮੇਂ ਦੀ ਲੋੜ ਹੈ। ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੀ ਪਾਰਟੀ ਰਹੀ ਹੈ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਆ ਰਹੀ ਹੈ। ਜੇਕਰ ਸਾਰੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਵੱਡੀ ਤਾਕਤ ਵਜੋਂ ਸਾਹਮਣੇ ਆਵੇਗੀ। ਉਨ੍ਹਾਂ ਨੇ ਇਹ ਭਰੋਸਾ ਵੀ ਦਿਵਾਇਆ ਕਿ ਕਿਸੇ ਵੀ ਵਰਕਰ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ ਤੇ ਹਰ ਕਿਸੇ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਗੌਰਤਲਬ ਹੈ ਕਿ ਕੁਲਵੰਤ ਰਾਏ ਸਿੰਗਲਾ ਨੂੰ ਹਾਲ ਹੀ ਵਿੱਚ ਮਾਨਸਾ ਜ਼ਿਲ੍ਹੇ ਦਾ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਜ਼ਿਲ੍ਹੇ ਵਿੱਚ ਨਵੀਂ ਦਿਸ਼ਾ ਮਿਲੇਗੀ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਸਭਾ ਦੌਰਾਨ ਵਰਕਰਾਂ ਨੇ ਆਪਣੇ ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਵੀ ਰੱਖੀਆਂ, ਜਿਨ੍ਹਾਂ ਨੂੰ ਸਿੰਗਲਾ ਨੇ ਧਿਆਨ ਨਾਲ ਸੁਣਿਆ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਉਹ ਹਰ ਵੇਲੇ ਤਿਆਰ ਹਨ।
ਇਸ ਮੌਕੇ ਲਾਲੂ ਭਾਰਦਵਾਜ਼, ਸੁੱਖਾ ਸਿੰਘ ਧਲੇਵਾਂ, ਸੁਮੀਤ ਡਸਕਾ, ਪ੍ਰਕਾਸ਼ ਚੰਦ ਕੌਂਸਲਰ, ਨਵਨੀਤ ਬਾਂਸਲ ਅਤੇ ਹੋਰ ਕਈ ਵਰਕਰ ਮੌਜੂਦ ਸਨ। ਸਮੂਹ ਵਰਕਰਾਂ ਨੇ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਜ਼ੋਰ ਲਗਾਉਣ ਦੀ ਗੱਲ ਕੀਤੀ। ਅੰਤ ਵਿੱਚ ਕੁਲਵੰਤ ਰਾਏ ਸਿੰਗਲਾ ਨੇ ਸਭ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਹਰ ਵੇਲੇ ਵਰਕਰਾਂ ਨਾਲ ਖੜ੍ਹੇ ਰਹਿਣਗੇ ਅਤੇ ਪਾਰਟੀ ਦੀ ਤਰੱਕੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ।