ਨੇਤਰਦਾਨੀ ਕ੍ਰਿਸ਼ਨ ਕੁਮਾਰ ਵੱਲੋਂ ਦੋ ਜ਼ਿੰਦਗੀਆਂ ਰੌਸ਼ਨ
ਸ਼੍ਰੀ ਕ੍ਰਿਸ਼ਨ ਕੁਮਾਰ ਦੀ ਮੌਤ ਤੋਂ ਬਾਅਦ ਉਨ੍ਹਾਂ
Publish Date: Mon, 05 Jan 2026 05:33 PM (IST)
Updated Date: Tue, 06 Jan 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕ੍ਰਿਸ਼ਨ ਕੁਮਾਰ ਦੇ ਦੇਹਾਂਤ ਬਾਅਦ ਉਨ੍ਹਾਂ ਦੇ ਪੁੱਤਰਾਂ ਚੰਚਲ ਕੁਮਾਰ ਅਤੇ ਰਕੇਸ਼ ਕੁਮਾਰ ਨੇ ਪਿਤਾ ਦੀਆਂ ਅੱਖਾਂ ਉਨ੍ਹਾਂ ਦੇ ਮਾਮਾ ਮਾਨਸਾ ਨਿਵਾਸੀ ਸਮਾਜਸੇਵੀ ਸੱਤਪਾਲ ਬਾਂਸਲ ਦੀ ਪ੍ਰੇਰਣਾ ਸਦਕਾ ਅਪੈਕਸ ਕਲੱਬ ਮਾਨਸਾ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਦਾਨ ਕਰਵਾਈਆਂ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਇਹ ਅੱਖਾਂ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਦਾਨ ਕਰਵਾ ਦੋ ਜ਼ਿੰਦਗੀਆਂ ਨੂੰ ਰੋਸ਼ਨ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਰਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਮਹਾਨ ਨੇਤਰਦਾਨੀ ਕ੍ਰਿਸ਼ਨ ਕੁਮਾਰ ਨਮਿੱਤ ਭੋਗ ਅਤੇ ਅੰਤਿਮ ਅਰਦਾਸ 11 ਜਨਵਰੀ 2026 ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਸ਼ਾਂਤੀ ਹਾਲ ਨੇੜੇ ਬਾਬਾ ਮੱਠ ਤਪਾ ਵਿਖੇ ਹੋਵੇਗੀ।