23 ਸਾਲਾ ਨੌਜਵਾਨ ਦੀ ਮਿਲੀ ਲਾਸ਼
ਮਾਨਸਾ ਦੇ ਪਿੰਡ
Publish Date: Wed, 07 Jan 2026 07:54 PM (IST)
Updated Date: Thu, 08 Jan 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਇੱਥੋਂ ਦੇ ਪਿੰਡ ਫਫੜੇ ਭਾਈਕੇ ਤੋਂ ਇੱਕ 23 ਸਾਲਾ ਨੌਜਵਾਨ ਪਿਛਲੇ ਕਰੀਬ 15 ਦਿਨਾਂ ਤੋਂ ਲਾਪਤਾ ਸੀ। ਉਸ ਦੀ ਬੀਤੇ ਦਿਨ੍ਹੀਂ ਲਾਸ਼ ਇੱਕ ਸੁੰਨਸਾਨ ਜਗ੍ਹਾ ਤੋਂ ਮਿਲੀ। ਜਿਸ ਨੂੰ ਕੱਲ ਸ਼ਾਮ ਕਰੀਬ 5 ਵਜੇ ਪੁਲਿਸ ਵੱਲੋਂ ਮਾਨਸਾ ਦੇ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਸੀ। ਉੱਥੇ ਹੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਫਫੜੇ ਭਾਈ ਕੇ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਨੇ ਕੋਈ ਜਹਿਰੀਲੀ ਚੀਜ਼ ਖਾ ਲਈ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਜਿਸ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਬਾਅਦ ਉਸ ਦੇ ਪਿਤਾ ਦੇ ਬਿਆਨ ਦੇ ਆਧਾਰ ਤੇ 194 ਬੀਐੱਨਐੱਸ ਤਹਿਤ ਕਾਰਵਾਈ ਕਰ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕੀਤੀ ਗਈ ਹੈ।