ਜੀਆਈਐੱਮਟੀ ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ
ਜੀਆਈਐਮਟੀ ਕਾਲਜ ਬੁਢਲਾਡਾ ਵਿੱਚ
Publish Date: Sat, 11 Apr 2026 06:32 PM (IST)
Updated Date: Sun, 12 Apr 2026 04:06 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਜੀਆਈਐੱਮਟੀ ਕਾਲਜ ਬੁਢਲਾਡਾ ਵਿੱਚ ਵਿਦਿਆਰਥੀਆਂ ਲਈ ਵਿਦਾਈ ਸਮਾਗਮ ਕਰਵਾਇਆ। ਸਮਾਗਮ ਦੌਰਾਨ ਖੁਸ਼ੀ ਤੇ ਭਾਵੁਕਤਾ ਦੋਵਾਂ ਦਾ ਸੁੰਦਰ ਮਿਲਾਪ ਦੇਖਣ ਨੂੰ ਮਿਲਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਅਤੇ ਪ੍ਰਿੰਸੀਪਲ ਡਾ. ਰੇਖਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਆਪਣੇ ਸੰਬੋਧਨ ਵਿੱਚ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਾਮਯਾਬੀ ਲਈ ਲਗਾਤਾਰ ਮਿਹਨਤ, ਸਬਰ ਤੇ ਸਕਾਰਾਤਮਕ ਸੋਚ ਬਹੁਤ ਜ਼ਰੂਰੀ ਹੈ। ਕਾਲਜ ਦਾ ਸਮਾਂ ਵਿਦਿਆਰਥੀਆਂ ਦੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਦੌਰ ਹੁੰਦਾ ਹੈ, ਜਿੱਥੇ ਸਿਰਫ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਵਿਅਕਤਿਤਵ ਦਾ ਸਮੂਹਿਕ ਵਿਕਾਸ ਵੀ ਹੁੰਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਰੇਖਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਦਿਲੋਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਵਿਦਿਆਰਥੀ ਆਪਣੀ ਮਿਹਨਤ ਅਤੇ ਲਗਨ ਨਾਲ ਕਾਲਜ ਦਾ ਨਾਮ ਰੌਸ਼ਨ ਕਰਨਗੇ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਪੇਸ਼ਕਾਰੀ ਕੀਤੀ, ਜਿਨ੍ਹਾਂ ਵਿੱਚ ਗੀਤ, ਨਾਚ ਤੇ ਸਕਿੱਟ ਸ਼ਾਮਲ ਸਨ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਕਾਲਜ ਜੀਵਨ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਭਾਵੁਕ ਪਲ ਵੀ ਜੀਏ। ਅਧਿਆਪਕ ਵਰਗ ਵੱਲੋਂ ਵੀ ਵਿਦਿਆਰਥੀਆਂ ਨੂੰ ਅਸੀਸਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਮਾਰੋਹ ਦੇ ਅੰਤ ’ਚ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫੇ ਭੇਂਟ ਕੀਤੇ ਗਏ ਅਤੇ ਭਾਵੁਕ ਮਾਹੌਲ ਵਿੱਚ ਸਮਾਗਮ ਦਾ ਸਮਾਪਨ ਕੀਤਾ ਗਿਆ।