ਐਸਯੂਐਸ ਅਕੈਡਮੀ ਸਤੌਜ ਵਿਖੇ ਕਰਵਾਈ ਫ਼ੇਅਰਵੈੱਲ ਪਾਰਟੀ
ਕਣਕਵਾਲ ਚਹਿਲਾਂ- ਹੀਰੋਂ ਖੁਰਦ ਰੋਡ 'ਤੇ ਸਥਿਤ
Publish Date: Tue, 10 Feb 2026 08:21 PM (IST)
Updated Date: Wed, 11 Feb 2026 04:15 AM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਕਣਕਵਾਲ ਚਹਿਲਾਂ-ਹੀਰੋਂ ਖੁਰਦ ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ ਵਿੱਚ ਇੱਕ ਸ਼ਾਨਦਾਰ ਫੇਅਰਵੈਲ ਪਾਰਟੀ ਕਰਵਾਈ ਗਈ। ਸਮਾਗਮ ਦੌਰਾਨ 11ਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ 12ਵੀਂ ਦੇ ਸੀਨੀਅਰ ਵਿਦਿਆਰਥੀਆਂ ਲਈ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਵਿਦਿਆਰਥੀਆਂ ਨੇ ਗੀਤ, ਨਾਚ, ਕਵਿਤਾਵਾਂ ਤੇ ਮਨੋਰੰਜਕ ਸਰਗਰਮੀਆਂ ਰਾਹੀਂ ਸਮਾਗਮ ਨੂੰ ਯਾਦਗਾਰ ਬਣਾਇਆ। ਸਾਰੇ ਵਿਦਿਆਰਥੀਆਂ ਨੇ ਆਪਸ ’ਚ ਖੁਸ਼ੀਆਂ ਸਾਝੀਆਂ ਕੀਤੀਆਂ। ਵਿਦਿਆਰਥੀਆਂ ਨੇ ਵੱਖ-ਵੱਖ ਸਰਗਰਮੀਆਂ ਭੰਗੜਾ, ਸੰਗੀਤ, ਲੋਕ ਨਾਚ ਤੇ ਵਿਦਿਆਰਥਣਾ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ। ਇਹ ਸਮਾਂ ਵਿਦਿਆਰਥੀਆਂ ਲਈ ਇੱਕ ਯਾਦਗਾਰ ਮੋੜ ਹੁੰਦਾ ਹੈ, ਜਿੱਥੇ ਉਹ ਆਪਣੇ ਸਹਿਯੋਗੀਆਂ ਨਾਲ ਲੰਘਿਆ ਸਮਾਂ ਤੇ ਯਾਦਾਂ ਮਨਾਉਂਦੇ ਹਨ। ਪ੍ਰਿੰਸੀਪਲ ਤੇ ਅਧਿਆਪਕਾਂ ਨੇ 12ਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਮਿਹਨਤ ਅਤੇ ਅਨੁਸ਼ਾਸਨ ਨਾਲ ਉਹ ਜੀਵਨ ’ਚ ਵੱਡੀਆਂ ਉਪਲੱਬਧੀਆਂ ਹਾਸਲ ਕਰ ਸਕਦੇ ਹਨ। ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਵੱਲੋਂ ਬੱਚਿਆਂ ਨੂੰ ਵਧਾਈ ਦਿੱਤੀ ਤੇ ਇਮਤਿਹਾਨ ਦੇ ਦਿਨ ਹੋਣ ਕਾਰਨ ਆਪਣੀ ਪੜ੍ਹਾਈ ’ਤੇ ਧਿਆਨ ਦੇਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਰਾਜ ਕੁਮਾਰ ਵਸ਼ਿਸਟ, ਉਪ ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ ਤੇ ਸਮੂਹ ਸਟਾਫ ਮੌਜੂਦ ਸਨ।