ਬਰੇਟਾ,ਤਰਸੇਮ ਸ਼ਰਮਾ : ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਵਿਚ ਸਾਥ ਦੇ ਰਹੇ ਪਿੰਡ ਖੁਡਾਲ ਕਲਾਂ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਭੋਲਾ ਸਿੰਘ ਪੁੱਤਰ ਭਜਨ ਸਿੰਘ ਵਾਸੀ ਖੁਡਾਲ ਕਲਾਂ (50)ਜੋ ਕਿ ਜਥੇਬੰਦੀ ਦਾ ਮੈਂਬਰ ਵੀ ਸੀ, ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਸੀ। ਅੱਜ ਸਵੇਰ ਦਿਲ ਦਾ ਦੌਰਾ ਪੈਣ ਨਾਲ ਸ਼ਹੀਦ ਹੋ ਗਿਆ। ਉਨ੍ਹਾਂ ਸਰਕਾਰ ਪਾਸੋਂ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇ ਨਾਲ ਨਾਲ ਪਰਿਵਾਰ ਦੇ ਸਿਰ ਚੜਿਆ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਦੂਜੇ ਪਾਸੇ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੀ ਰਾਤ ਹੀ ਟਿਕਰੀ ਬਾਰਡਰ ਤੇ ਕਿਸਾਨ ਰਤਨ ਸਿੰਘ ਵਾਸੀ ਪਿੰਡ ਕੋਟਲੀ ਢੋਲੇਵਾਲ (ਅੰਮ੍ਰਿਤਸਰ)ਦੀ ਬੀਮਾਰ ਹੋਣ ਤੇ ਹਸਪਤਾਲ ਲਿਜਾਇਆ ਜਾ ਰਿਹਾ ਸੀ, ਜਿਸ ਦੀ ਰਸਤੇ ਚ ਮੌਤ ਹੋ ਗਈ।

Posted By: Tejinder Thind