ਪਿ੍ਤਪਾਲ ਸਿੰਘ, ਮਾਨਸਾ : ਪੰਜਾਬ ਕਿਸਾਨ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਜ਼ਿਲ੍ਹਾ ਕਚਹਿਰੀਆਂ ਵਿਚ ਲਾਇਆ ਗਿਆ ਲਗਾਤਾਰ ਧਰਨਾ ਅੱਜ 25ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਬਰਸਾਤ ਅਤੇ ਕੜਾਕੇ ਦੀ ਸਰਦੀ ਵਿਚ ਵੀ ਕਿਸਾਨ ਮੋਰਚੇ ਵਿਚ ਡਟੇ ਹੋਏ ਹਨ,ਪਰ ਅਜੇ ਤਕ ਕਿਸੇ ਵੀ ਅਧਿਕਾਰੀ ਜਾਂ ਸਰਕਾਰੀ ਨੁਮਾਇੰਦੇ ਨੇ ਉਨ੍ਹਾਂ ਦੀ ਬਾਤ ਪੁੱਛਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਵੋਟਾਂ ਬਟੋਰਨ ਲਈ ਕਿਸਾਨਾਂ ਨਾਲ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕੀਤੇ ਸਨ, ਪਰ ਸੱਤਾ ਸੰਭਾਲਦੇ ਹੀ ਸਾਰੇ ਵਾਅਦੇ ਭੁੱਲ ਕੇ ਕਿਸਾਨ ਵਿਰੋਧੀ ਨੀਤੀਆਂ ਵੱਲ ਤੁਰੇ ਹੋਏ ਹਨ। ਉਨ੍ਹਾਂ ਕਿਹਾ ਕਿ ਇਤਨੇ ਦਿਨਾਂ ਤੋਂ ਚੱਲੇ ਆ ਰਹੇ ਧਰਨੇ ਦਾ ਸਰਕਾਰ ਵੱਲੋਂ ਕੋਈ ਵੀ ਨੋਟਿਸ ਨਾ ਲੈਣਾ ਇਸ ਗੱਲ ਨੂੰ ਸਿੱਧ ਕਰਨ ਲਈ ਕਾਫੀ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਮਹਿਜ਼ ਵੋਟਾਂ ਬਟੋਰੂ ਸਟੰਟ ਹੀ ਸੀ। ਉਨ੍ਹਾਂ ਕਿਹਾ ਕਿ ਯੂਨੀਅਨ ਆਪਣੀਆਂ ਮੰਗਾਂ ਮੰਨੀਆਂ ਜਾਣ ਤਕ ਇਹ ਸੰਘਰਸ਼ ਜਾਰੀ ਰੱਖੇਗੀ।

ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੀ ਮਾਨਸਾ ਕਲਾਂ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਹਰਜਿੰਦਰ ਸਿੰਘ ਮਾਨਸ਼ਾਹੀਆ ਸ਼ਹਿਰੀ ਪ੍ਧਾਨ, ਕੁਲਵੰਤ ਸਿੰਘ ਮਾਨਸ਼ਾਹੀਆ ਜਨਰਲ ਸਕੱਤਰ, ਪਰਮਜੀਤ ਸਿੰਘ ਭਰੀ ਪ੍ੈਸ ਸਕੱਤਰ, ਬਲਵੀਰ ਸਿੰਘ ਮਾਨ ਸੀਨੀਅਰ ਮੀਤ ਪ੍ਧਾਨ, ਮਨਜੀਤ ਸਿੰਘ ਅੌਲਖ ਮੀਤ ਪ੍ਧਾਨ, ਮਨਜੀਤ ਸਿੰਘ ਖਜ਼ਾਨਚੀ, ਮੱਖਣ ਸਿੰਘ ਮਾਨ ਨੂੰ ਸੰਗਠਨ ਸਕੱਤਰ ਨਿਯੂਕਤ ਕੀਤਾ ਗਿਆ । ਇਸਤੋਂ ਇਲਾਵਾ ਬਾਬਾ ਬੋਹੜ ਸਿੰਘ ਮਾਨਸਾ, ਜਗਸੀਰ ਸਿੰਘ ਸੀਰਾ ਮਾਨਸਾ, ਸੰਭੂ ਸਿੰਘ ਮਾਨਸਾ ਅਤੇ ਕਾਕਾ ਸਿੰਘ ਮਾਨ ਨੂੰ ਕਮੇਟੀ ਮੈਂਬਰ ਚੁਣਿਆ ਗਿਆ । ਧਰਨੇ ਵਿਚ ਕਰਨੈਲ ਸਿੰਘ ਮਾਨਸਾ, ਬਲਵੀਰ ਸਿੰਘ ਮਾਨ, ਹਾਕਮ ਸਿੰਘ ਝੁਨੀਰ ਅਤੇ ਕਿ੍ਪਾਲ ਸਿੰਘ ਬੀਰ ਨੇ ਸ਼ਿਰਕਤ ਕੀਤੀ।