ਰੌਇਲ ਕਾਲਜ ਬੋੜਾਵਾਲ ਦੀਆਂ ਵਿਦਿਆਰਥਣਾਂ ਨੇ ਬਾਸਕਟਬਾਲ 'ਚ ਕੀਤਾ ਚੌਥਾ ਸਥਾਨ ਹਾਸਲ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ
Publish Date: Tue, 22 Sep 2026 04:14 PM (IST)
Updated Date: Tue, 22 Sep 2026 04:15 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀਆਂ ਵਿਦਿਆਰਥਣਾਂ ਦੀ ਬਾਸਕਟਬਾਲ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਕਾਲਜਾਂ ਦੀਆਂ ਕੁੱਲ 12 ਟੀਮਾਂ ਨੇ ਭਾਗ ਲਿਆ। ਕਾਲਜ ਦੀਆਂ ਵਿਦਿਆਰਥਣਾਂ ਨੇ ਤਜਰਬੇਕਾਰ, ਪੇਸ਼ੇਵਰ ਤੇ ਮਜ਼ਬੂਤ ਟੀਮਾਂ ਨੂੰ ਸਖ਼ਤ ਟੱਕਰ ਦਿੰਦਿਆਂ ਆਪਣੀ ਖੇਡ ਪ੍ਰਤਿਭਾ, ਹੌਂਸਲੇ ਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਇਸ ਸਫਲਤਾ ਦਾ ਪੂਰਾ ਸਿਹਰਾ ਪ੍ਰੋਫੈਸਰ ਹਰਵਿੰਦਰ ਸਿੰਘ ਅਤੇ ਪ੍ਰੋਫੈਸਰ ਕੁਲਦੀਪ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਨੇ ਵਿਦਿਆਰਥਣਾਂ ਨੂੰ ਸਵੇਰੇ ਜਲਦ ਅਤੇ ਦੇਰ ਸ਼ਾਮ ਤੱਕ ਲਗਾਤਾਰ ਅਭਿਆਸ ਕਰਵਾਇਆ ਅਤੇ ਉਨ੍ਹਾਂ ਨੂੰ ਮੁਕਾਬਲਿਆਂ ਲਈ ਤਿਆਰ ਕੀਤਾ। ਡਾ. ਸੋਹਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਅਫ਼ਸੋਸ ਨਹੀਂ ਕਿ ਉਨ੍ਹਾਂ ਦੀਆਂ ਵਿਦਿਆਰਥਣਾਂ ਪਹਿਲੇ ਤਿੰਨ ਸਥਾਨਾਂ ਵਿਚ ਜਗ੍ਹਾ ਨਹੀਂ ਬਣਾ ਸਕੀਆਂ। ਉਨ੍ਹਾਂ ਕਿਹਾ ਕਿ ਚੌਥਾ ਸਥਾਨ ਵੀ ਟੀਮ ਦੀ ਮਿਹਨਤ ਤੇ ਸਮਰੱਥਾ ਨੂੰ ਦਰਸਾਉਂਦਾ ਹੈ ਤੇ ਆਉਣ ਵਾਲੇ ਸਮੇਂ ਵਿਚ ਇਹ ਖਿਡਾਰਨਾਂ ਹੋਰ ਵੱਡੀਆਂ ਪ੍ਰਾਪਤੀਆਂ ਕਰ ਸਕਦੀਆਂ ਹਨ। ਕਾਲਜ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਮਾਣ ਮਹਿਸੂਸ ਹੁੰਦਾ ਹੈ ਕਿ ਰੌਇਲ ਕਾਲਜ ਦੇ ਵਿਦਿਆਰਥੀ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਹਨ, ਸਗੋਂ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਖੇਤਰਾਂ ਵਿੱਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸ਼ੋਰ ਉਮਰ ਦੀਆਂ ਵਿਦਿਆਰਥਣਾਂ ਵੱਲੋਂ 12 ਟੀਮਾਂ ਵਿੱਚੋਂ ਚੌਥਾ ਸਥਾਨ ਹਾਸਲ ਕਰਨਾ ਉਨ੍ਹਾਂ ਦੀ ਮਿਹਨਤ ਅਤੇ ਸਮਰੱਥਾ ਦਾ ਪ੍ਰਮਾਣ ਹੈ।