- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮੂਹ ਵਿਭਾਗਾਂ ਦੇ ਸਮੁੱਚੇ ਕਰਮਚਾਰੀਆਂ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਸਮੂਹ ਵਿਭਾਗਾਂ ਦੇ ਸਮੁੱਚੇ ਕਰਮਚਾਰੀਆਂ ਵੱਲੋਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਮੁਲਾਜ਼ਮਾਂ ਨੂੰ ‘ਐਂਟੀ-ਸਟੇਟ’ ਕਹਿਣ ਦੇ ਰੋਸ ਵਜੋਂ ਇੱਕ ਵੱਡੀ ਰੋਸ ਰੈਲੀ ਬਾਲ ਭਵਨ ਮਾਨਸਾ ਵਿਖੇ ਕੀਤੀ ਗਈ। ਇਸ ਰੈਲੀ ਦੌਰਾਨ ਭੜਕੇ ਕਰਮਚਾਰੀਆਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਸਾੜਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ।
ਇਸ ਰੋਸ ਰੈਲੀ ਨੂੰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਪੰਜਾਬ ਪੁਲਿਸ ਪੈਨਸ਼ਨਰ ਯੂਨੀਅਨ ਦੇ ਅਮਰਜੀਤ ਸਿੰਘ ਭਾਈ ਰੂਪਾ, ਜਸਵੰਤ ਸਿੰਘ ਮੋਜੋ, ਡੀਸੀ ਦਫ਼ਤਰ ਪ੍ਰਧਾਨ ਤੇ ਸੂਬਾ ਕਾਨੂੰਨੀ ਸਲਾਹਕਾਰ ਹਰਪ੍ਰੀਤ ਸਿੰਘ , ਸੰਦੀਪ ਸਿੰਘ ਵਾਲੀਆ ਪ੍ਰਧਾਨ ਸਿਹਤ ਵਿਭਾਗ ਨੇ ਸੰਬੋਧਨ ਕੀਤਾ।
ਆਗੂਆਂ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਕਰਮਚਾਰੀਆਂ ਨੂੰ ਸਰਕਾਰ ਵੱਲੋਂ 'ਐਂਟੀ-ਸਟੇਟ' ਗਰਦਾਨਣਾ ਬੇਹੱਦ ਮੰਦਭਾਗਾ ਅਤੇ ਅਪਮਾਨਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਮੁਲਾਜ਼ਮਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਤੁਰੰਤ ਵਾਪਸ ਲਈ ਜਾਵੇ, ਲਮਕਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ, ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਬਕਾਏ ਜਾਰੀ ਕੀਤੇ ਜਾਣ। ਆਗੂਆਂ ਨੇ ਪੰਜਾਬ ਸਰਕਾਰ ਨੂੰ ਕੜੀ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 17 ਅਤੇ 18 ਅਗਸਤ 2026 ਨੂੰ ਸਮੂਹ ਮੁਲਾਜ਼ਮਾਂ ਵੱਲੋਂ ‘ਕਲਮ ਛੋੜ ਅਤੇ ਕੰਪਿਊਟਰ ਬੰਦ' ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦੌਰਾਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਹੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੰਦੀਪ ਸਿੰਘ ਬਾਲੀਆ, ਮਨਦੀਪ ਸਿੰਘ, ਨਰਿੰਦਰ ਸਿੰਘ, ਭੂਸ਼ਨ ਕੁਮਾਰ, ਗਗਨਦੀਪ ਸਿੰਘ, ਵਿਸ਼ਾਲ ਗੋਇਲ, ਲਵਜੀਤ ਸਿੰਘ (ਫਾਰਮੇਸੀ ਅਫ਼ਸਰ), ਕੁਲਵਿੰਦਰ ਸਿੰਘ, ਹਰਦੀਪ ਸਿੰਘ, ਜਸਦੀਪ ਸਿੰਘ, ਹਰਦੀਪ ਸਿੰਘ ਮਾਨ, ਮੋਹਿਤ ਕੁਮਾਰ, ਮਨਜੀਤ ਸਿੰਘ, ਗੁਰਲਾਲ ਸਿੰਘ, ਧਰਮਜੀਤ ਸਿੰਘ, ਜਸਵੀਰ ਸਿੰਘ, ਪ੍ਰਵਿੰਦਰ ਕੌਰ, ਹਰਬੰਸ ਕੌਰ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਗਗਨਦੀਪ ਕੌਰ, ਗੁਰਮੋਲ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਕਰਮਚਾਰੀ ਤੇ ਪੈਨਸ਼ਨਰ ਹਾਜ਼ਰ ਸਨ।