ਗੁਰਦੁਆਰਾ ਸਿੰਘ ਸਭਾ ਵਿਖੇ ਮਨਾਇਆ ਪਹਿਲਾ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ
Publish Date: Sat, 12 Sep 2026 05:27 PM (IST)
Updated Date: Sat, 12 Sep 2026 05:29 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਮਾਨਸਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭਾਈ ਸੁਖਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਨੇ ਧੁਰ ਕੀ ਬਾਣੀ ਆਈ, ਸ੍ਰੀ ਗੁਰੂ ਤੇਗ਼ ਬਹਾਦਰ ਸਿਮਰਿਐ, ਅੰਮ੍ਰਿਤ ਬਾਣੀ, ਸੱਤੇ ਕੇ ਕਾਰਜ ਆਦਿ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਮਾਸਟਰ ਜਸਵੀਰ ਸਿੰਘ ਖ਼ਾਲਸਾ ਨੇ ਮਹਾਨ ਗੁਰਮਤਿ ਸਮਾਗਮ ਵਾਰੇ ਚਾਨਣਾ ਪਾਇਆ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬ-ਸਾਂਝੇ ਤੇ ਪਵਿੱਤਰ ਗ੍ਰੰਥ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਏ ਰਾਗੀ ਜੱਥਿਆਂ ਨੂੰ ਸਰਪੋਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਟੇਕ ਸਿੰਘ, ਭਾਈ ਮਹੇਰ ਸਿੰਘ ਗ੍ਰੰਥੀ, ਭਾਈ ਗੁਰਮੇਲ ਸਿੰਘ ਖਿਆਲਾਂ, ਪਵਨਦੀਪ ਸਿੰਘ ਖ਼ਾਲਸਾ, ਭਾਈ ਵੀਰਬੱਲ ਸਿੰਘ ਖ਼ਾਲਸਾ, ਤਜਿੰਦਰ ਸਿੰਘ ਟੀਟੂ ਗੁਰੂ ਰਿਪਰ ਵਾਲੇ, ਬਲਜੀਤ ਸਿੰਘ ਸੇਠੀ, ਮਨੋਜ ਕੁਮਾਰ, ਜਸਪਾਲ ਸਿੰਘ ਜੱਸਾ ਮਾਨ, ਆਦਿ ਹਾਜ਼ਰ ਸਨ।