- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਇਥੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ

ਚਤਰ ਸਿੰਘ, ਪੰਜਾਬੀ ਜਾਗਰਣ
ਬੁਢਲਾਡਾ
ਅੱਜ ਇਥੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਵੱਖ-ਵੱਖ ਕਿਸਾਨਾਂ, ਮਜ਼ਦੂਰਾਂ , ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਦੇਸ਼ ਪੱਧਰ 'ਤੇ ਡਿਪਟੀ ਕਮਿਸ਼ਨਰਾਂ ਅੱਗੇ ਰੋਸ ਪ੍ਰਦਰਸ਼ਨ ਅਤੇ ਧਰਨਿਆਂ ਦੇ ਸੱਦੇ ਤਹਿਤ 16 ਜਨਵਰੀ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਅੱਗੇ ਧਰਨੇ ਦੀ ਤਿਆਰੀ ਸਬੰਧੀ ਬੁਢਲਾਡਾ ਇਲਾਕੇ ਦੇ ਪਿੰਡਾਂ ਗੁਰਨੇ ਕਲਾਂ, ਗੁਰਨੇ ਖੁਰਦ, ਹਸਨਪੁਰ, ਫਫੜੇ ਭਾਈਕੇ, ਬੋੜਾਵਾਲ ਆਦਿ ਵਿੱਚ ਝੰਡਾ ਮਾਰਚ ਕੀਤਾ ਗਿਆ। ਕੇਂਦਰ ਸਰਕਾਰ ਲੋਕ ਵਿਰੋਧੀ ਮਨਸੂਬਿਆਂ ਨੂੰ ਪਿੰਡਾਂ ਦੀਆਂ ਸੱਥਾਂ ਅਤੇ ਵਿਹੜਿਆਂ ਵਿੱਚ ਇਕੱਠ ਕਰਕੇ ਨੰਗਾ ਕੀਤਾ ਗਿਆ। ਅੱਜ ਦੇ ਇਕੱਠਾਂ ਵਿਚ ਕਿਰਤੀ ਕਿਸਾਨ ਪੂਰ੍ਹੇ ਜੋਸ਼ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਅਮਰੀਕ ਸਿੰਘ ਫਫੜੇ ਭਾਈਕੇ, ਐਡਵੋਕੇਟ ਸਵਰਨਜੀਤ ਸਿੰਘ ਦਲਿਓਂ, ਤੇਜ ਰਾਮ ਅਹਿਮਦਪੁਰ, ਭੁਪਿੰਦਰ ਸਿੰਘ ਗੁਰਨੇ ਕਲਾਂ, ਸ਼ਿੰਗਾਰਾ ਸਿੰਘ ਦੋਦੜਾ, ਬਾਬੂ ਸਿੰਘ ਬਰ੍ਹੇ, ਨਛੱਤਰ ਸਿੰਘ ਅਹਿਮਦਪੁਰ, ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀ ਅਰਥ ਵਿਵਸਥਾ ਬਰਬਾਦ ਕਰ ਰਹੀ ਹੈ ਅਤੇ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਤੇ ਵੱਡੇ ਪੂੰਜੀਪਤੀਆਂ ਨੂੰ ਖੁਸ਼ ਕਰਨ ਲਈ ਨਿੱਤ ਦਿਨ ਲੋਕ ਵਿਰੋਧੀ ਕਦਮ ਚੁੱਕ ਰਹੀ ਹੈ।
ਦੇਸ਼ ਦੇ ਜਨਤਕ ਖੇਤਰ ਦੇ ਅਹਿਮ ਅਤੇ ਮਹੱਤਵਪੂਰਨ ਖੇਤਰ ਨੂੰ ਕਾਰਪੋਰੇਟਾਂ ਦੇ ਹਵਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਗਨਰੇਗਾ ਨੂੰ ਖ਼ਤਮ ਕਰਕੇ ਕਰਕੇ ਵੀਬੀ ਜੀ ਰਾਮ ਜੀ ਲਾਗੂ ਕਰਨ ਦਾ ਮਕਸਦ ਪੇਂਡੂ ਖੇਤਰ ਦੇ ਮਜ਼ਦੂਰਾਂ ਦੇ ਰੁਜ਼ਗਾਰ ਖ਼ਤਮ ਕਰਨਾ ਹੈ। ਕੇਂਦਰ ਸਰਕਾਰ ਬਿਜਲੀ ਸੋਧ 2025 ਲਾਗੂ ਕਰ ਕੇ ਬਿਜਲੀ ਸੈਕਟਰ ਨੂੰ ਅੰਬਾਨੀਆ, ਅਡਾਨੀਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ, ਜਿਸ ਨਾਲ ਬਿਜਲੀ ਆਮ ਲੋਕ ਆਮ ਅਤੇ ਮੱਧ ਵਰਗੀ ਲੋਕਾਂ ਦੀ ਪਹੁੰਚ ਵਿਚ ਨਹੀਂ ਰਹੇਗੀ। ਕਿਰਤੀਆਂ ਦੇ 29 ਕਿਰਤ ਕਾਨੂੰਨਾਂ ਨੂੰ ਰੱਦ ਕਰਕੇ ਚਾਰ ਲੇਬਰ ਕੋਡ ਲਾਗੂ ਕਰ ਦਿੱਤੇ ਹਨ। ਇਹ ਸਭ ਕੁੱਝ ਵੱਡੇ ਉਦਯੋਗਪਤੀਆਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਬਣਾ ਦਿੱਤੇ ਗਏ ਹਨ, ਜਿਸ ਨਾਲ ਕਿਰਤੀਆਂ ਦੀ ਲੁੱਟ ਖਸੁੱਟ ਵਿੱਚ ਵਾਧਾ ਹੋਵੇਗਾ। ਆਗੂਆਂ ਨੇ ਕਿਹਾ ਕਿ ਕਿਰਤੀਆਂ, ਕਿਸਾਨਾਂ, ਮੁਲਾਜ਼ਮਾਂ ਆਦਿ ਦੇ ਸੰਗਠਨਾਂ ਵੱਲੋਂ ਦੇਸ਼ ਭਰ ਵਿੱਚ ਵੱਡਾ ਅੰਦੋਲਨ ਵਿੱਢਿਆ ਜਾ ਚੁੱਕਿਆ ਹੈ।
ਇਸ ਤਹਿਤ ਦੇਸ਼ ਭਰ ਵਿਚ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਜਾ ਰਹੇ ਹਨ ਅਤੇ ਲੜਾਈ ਨੂੰ ਭਵਿੱਖ ਵਿੱਚ ਦੇਸ਼ ਪੱਧਰ ’ਤੇ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬੱਲਮ ਸਿੰਘ ਫਫੜੇ ਭਾਈਕੇ, ਹਰਮੀਤ ਸਿੰਘ ਬੋੜਾਵਾਲ, ਜਗਜੀਵਨ ਸਿੰਘ ਹਸਨਪੁਰ, ਜੁਗਰਾਜ ਸਿੰਘ ਅਹਿਮਦਪੁਰ, ਸੁਖਦੇਵ ਸਿੰਘ ਬੋੜਾਵਾਲ, ਹਰਦੇਵ ਸਿੰਘ ਦਰੀਆਪੁਰ, ਮਹਿੰਦਰ ਸਿੰਘ ਗੁੜੱਦੀ, ਮੁਲਾਜ਼ਮ ਆਗੂ ਚੇਤਨ ਦਾਸ, ਬੋਹੜ ਸਿੰਘ ਬਰੇ ਆਦਿ ਹਾਜ਼ਰ ਸਨ।