ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਅਦਾਲਤੀ ਕੰਮਕਾਜ ਮੁਕੰਮਲ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਧਰਨਾ
ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ
Publish Date: Fri, 21 Aug 2026 04:14 PM (IST)
Updated Date: Fri, 21 Aug 2026 04:15 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਸੰਘਰਸ਼ ਦੌਰਾਨ ਨੌਜਵਾਨਾਂ ਤੇ ਦਰਜ ਕੀਤੇ ਝੂਠੇ ਪਰਚੇ ਰੱਦ ਕਰਵਾਉਣ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ। ਇਸ ਕਾਲ ਤਹਿਤ ਅੱਜ ਵਕੀਲ ਭਾਈਚਾਰੇ ਵੱਲੋਂ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਗਿਆ ਤੇ ਜ਼ਿਲ੍ਹਾ ਕਚਹਿਰੀਆਂ ਮਾਨਸਾ ਦੇ ਮੁੱਖ ਗੇਟ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਬਾਰ ਐਸੋਸੀਏਸ਼ਨ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਮੂਹ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ ਤੇ ਪਾਏ ਗਏ ਝੂਠੇ ਪੁਲਿਸ ਕੇਸ ਬਿਨਾਂ ਸ਼ਰਤ ਰੱਦ ਕੀਤੇ ਜਾਣ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ, ਮਨਿੰਦਰ ਸਿੰਘ, ਬਿਮਲਜੀਤ ਸਿੰਘ, ਵਿਜੈ ਸਿੰਗਲਾ, ਬਦਰੀ ਨਾਰਾਇਣ ਗੋਇਲ, ਰਾਜ ਕਮਲ, ਹਰਪ੍ਰੀਤ ਸਿੰਘ, ਗੁਰਲਾਭ ਸਿੰਘ ਮਾਹਲ, ਪਰਮਿੰਦਰ ਸਿੰਘ ਬਹਿਣੀਵਾਲ, ਅਮਨਦੀਪ ਸਿੰਘ ਭਲਾਈਕੇ, ਗੋਰਾ ਥਿੰਦ, ਸਾਧੂ ਸਿੰਘ, ਰਣਜੀਤ ਸਿੰਘ, ਰਣਜੀਤ ਰੰਧਾਵਾ, ਗੁਰਪ੍ਰੀਤ ਸਰਾਓਂ, ਲਖਵੀਰ ਸਰਾਓਂ, ਬਲਬੀਰ ਕੌਰ, ਬਿਮਲ ਜਿੰਦਲ, ਗੁਰਵਿੰਦਰ ਝੰਡੂਕੇ ਅਤੇ ਸੁਖਵਿੰਦਰ ਔਲਖ ਸਮੇਤ ਵੱਡੀ ਗਿਣਤੀ ਵਿਚ ਵਕੀਲ ਸਾਹਿਬਾਨ ਹਾਜ਼ਰ ਸਨ।