ਫੂਡ ਸੇਫ਼ਟੀ ਟੀਮ ਮਾਨਸਾ ਵੱਲੋਂ ਨਾਕਾ ਲਗਾ ਕੇ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ
Publish Date: Wed, 07 Oct 2026 05:54 PM (IST)
Updated Date: Wed, 07 Oct 2026 05:56 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਸਿਵਲ ਸਰਜਨ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਖਾਣ-ਪੀਣ ਵਾਲੀਆਂ ਵਸਤਾਂ ਦੀ ਸੁਰੱਖਿਆ, ਸਾਫ਼ ਸੁਥਰਾ ਭੋਜਨ ਆਮ ਜਨਤਾ ਤੱਕ ਪਹੁੰਚਾਉਣ ਲਈ ਫੂਡ ਸੇਫ਼ਟੀ ਟੀਮ ਮਾਨਸਾ ਵੱਲੋਂ ਬਠਿੰਡਾ ਮਾਨਸਾ ਰੋਡ ਤੇ ਨਾਕਾ ਲਗਾ ਕੇ ਚੈਕਿੰਗ ਦੌਰਾਨ ਸੈਂਪਲ ਭਰੇ ਗਏ। ਇਸ ਸਬੰਧੀ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਵਿਸ਼ੇਸ਼ ਨਾਕੇ ਦੌਰਾਨ ਗੁੜ, ਗਾਂ ਦਾ ਦੁੱਧ, ਚੌਕਰ, ਪਨੀਰ, ਬਾਥੂ ਲੱਡੂ, ਮਿਕਸ ਮਿਲਕ, ਕਾਰਬੋਨੇਟ ਡਰਿੰਕ ਆਦਿ ਦੇ ਸੈਂਪਲ ਭਰੇ ਗਏ ਹਨ। ਜਾਂਚ ਦੌਰਾਨ ਸ਼ੱਕੀ ਪਾਏ ਗਏ ਖੁਰਾਕੀ ਪਦਾਰਥਾਂ ਦੇ ਨਮੂਨੇ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ 2006 ਅਧੀਨ ਵਿਸ਼ਲੇਸ਼ਣ ਲਈ ਫੂਡ ਲੈਬੋਰੇਟਰੀ ਭੇਜੇ ਗਏ ਹਨ। ਇਨ੍ਹਾਂ ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਨਮੂਨੇ ਵਿਚ ਖਾਧ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਬੰਧਿਤ ਵਿਅਕਤੀਆਂ ਖ਼ਿਲਾਫ਼ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਸ਼ੱਕੀ ਜਾਂ ਮਨੁੱਖੀ ਸਿਹਤ ਲਈ ਅਸੁਰੱਖਿਅਤ ਖੁਰਾਕ ਪਦਾਰਥਾਂ ਦੀ ਬਾਜ਼ਾਰ ਜਾਂ ਆਮ ਲੋਕਾਂ ਤੱਕ ਪਹੁੰਚ ਨਾ ਕੀਤੀ ਜਾ ਸਕੇ। ਇਸ ਦੇ ਲਈ ਫੂਡ ਸੇਫ਼ਟੀ ਟੀਮ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਮਿਲਾਵਟੀ, ਘਟੀਆ ਜਾਂ ਅਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਅਤੇ ਸਪਲਾਈ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿਹਤ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅੱਗੇ ਵੀ ਕੀਤੀ ਜਾਵੇਗੀ। ਖਾਣ-ਪੀਣ ਦੀ ਵਸਤਾਂ ਦੀ ਸੁਰੱਖਿਆ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਧੀਨ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਨੂੰ ਹਰ ਹਾਲਤ ਵਿਚ ਯਕੀਨੀ ਬਣਾਇਆ ਜਾਵੇਗਾ।