- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਬੁਢਲਾਡਾ ਦੇ ਹਲਕਾ ਇੰਚਾਰਜ ਨਿਸ਼ਾਨ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਇਸ ਦੀ ਨਿੰਦਿਆ ਕਰਦੇ ਹਾਂ। ਪੁਲਿਸ ਇਸ ਵਿੱਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਬੁਢਲਾਡਾ ਦੇ ਡੀਐਸਪੀ ਸਿਕੰਦਰ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਦੱਸਿਆ ਕਿ ਜਦ ਦਲਵੀਰ ਸਿੰਘ ਜਵੰਦਾ ਘਰ ਨੂੰ ਜਾ ਰਿਹਾ ਸੀ ਤਾਂ ਉਸ ਦੌਰਾਨ ਕਿਸੇ ਵੱਲੋਂ ਉਸ ‘ਤੇ ਗੋਲੀ ਚਲਾ ਦਿੱਤੀ।

ਹਰਕ੍ਰਿਸ਼ਨ ਸ਼ਰਮਾ/ਚਤਰ ਸਿੰਘ ਮਾਨਸਾ/ਬੁਢਲਾਡਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ਕਾਲਾ ਜਵੰਦਾ ਕੁਲਰੀਆਂ ਤੇ ਬਰੇਟਾ ਵਿਖੇ ਅਣਪਛਾਤੇ ਵਿਅਕਤੀ ਵੱਲੋਂ ਕਾਤਲਾਨਾ ਹਮਲਾ ਕਰ ਦਿੱਤਾ ਗਿਆ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਵੇਰਵੇ ਅਨੁਸਾਰ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ਕਾਲਾ ਜਵੰਦਾ ਆਪਣੀ ਦੁਕਾਨ ਤੋਂ ਪਿੰਡ ਕੁਲਰੀਆਂ ਜਾਣ ਲੱਗੇ ਤਾਂ ਇਸ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਉਸ ’ਤੇ ਗੋਲੀ ਚਲਾ ਦਿੱਤੀ। ਇਸ ਦੇ ਬਾਅਦ ਜ਼ਖਮੀ ਜਵੰਦਾ ਨੂੰ ਤੁਰੰਤ ਸਿਵਲ ਹਸਪਤਾਲ ਬੁਢਲਾਡਾ ’ਚ ਦਾਖਲ ਕਰਵਾਇਆ ਗਿਆ। ਉਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਰੈਫ਼ਰ ਕਰ ਦਿੱਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਬੁਢਲਾਡਾ ਦੇ ਹਲਕਾ ਇੰਚਾਰਜ ਨਿਸ਼ਾਨ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਇਸ ਦੀ ਨਿੰਦਿਆ ਕਰਦੇ ਹਾਂ। ਪੁਲਿਸ ਇਸ ਵਿੱਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਬੁਢਲਾਡਾ ਦੇ ਡੀਐਸਪੀ ਸਿਕੰਦਰ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਦੱਸਿਆ ਕਿ ਜਦ ਦਲਵੀਰ ਸਿੰਘ ਜਵੰਦਾ ਘਰ ਨੂੰ ਜਾ ਰਿਹਾ ਸੀ ਤਾਂ ਉਸ ਦੌਰਾਨ ਕਿਸੇ ਵੱਲੋਂ ਉਸ ‘ਤੇ ਗੋਲੀ ਚਲਾ ਦਿੱਤੀ। ਉਸ ਨੂੰ ਬੁਢਲਾਡਾ ਹਸਪਤਾਲ ਲਿਜਾਇਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਟੀਮ ਜਾਂਚ ਕਰ ਰਹੀ ਹੈ।