ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ: ਸਾਬਕਾ ਪਟਵਾਰੀ ਬਲਵਿੰਦਰ ਸਿੰਘ ਹਾਕਮਵਾਲਾ ਬੁਢਲਾਡਾ ਹਲਕੇ ਦੇ ਨਵੇਂ ਇੰਚਾਰਜ ਨਿਯੁਕਤ
ਪਿੰਡ ਹਾਕਮ ਵਾਲਾ ਦੇ ਵਸਨੀਕ ਬਲਵਿੰਦਰ ਸਿੰਘ ਨੇ ਬੁਢਲਾਡਾ ਹਲਕੇ ’ਚ ਕਈ ਦਹਾਕਿਆਂ ਤੱਕ ਸੇਵਾਵਾਂ ਨਿਭਾਈਆਂ ਹਨ। ਇਸ ਕਾਰਨ ਉਨ੍ਹਾਂ ਦੀ ਹਲਕੇ ’ਚ ਚੰਗੀ ਜਾਣ-ਪਛਾਣ ਅਤੇ ਲੋਕਾਂ ਨਾਲ ਵਧੀਆ ਸਬੰਧ ਹਨ।
Publish Date: Mon, 12 Oct 2026 03:50 PM (IST)
Updated Date: Mon, 12 Oct 2026 03:55 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁਢਲਾਡਾ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਸਾਬਕਾ ਪਟਵਾਰੀ ਬਲਵਿੰਦਰ ਸਿੰਘ ਹਾਕਮ ਵਾਲਾ ਨੂੰ ਸੌਂਪੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।
ਪਿੰਡ ਹਾਕਮ ਵਾਲਾ ਦੇ ਵਸਨੀਕ ਬਲਵਿੰਦਰ ਸਿੰਘ ਨੇ ਬੁਢਲਾਡਾ ਹਲਕੇ ’ਚ ਕਈ ਦਹਾਕਿਆਂ ਤੱਕ ਸੇਵਾਵਾਂ ਨਿਭਾਈਆਂ ਹਨ। ਇਸ ਕਾਰਨ ਉਨ੍ਹਾਂ ਦੀ ਹਲਕੇ ’ਚ ਚੰਗੀ ਜਾਣ-ਪਛਾਣ ਅਤੇ ਲੋਕਾਂ ਨਾਲ ਵਧੀਆ ਸਬੰਧ ਹਨ।
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਨਿਯੁਕਤੀ ਤੋਂ ਬਾਅਦ ਬਲਵਿੰਦਰ ਸਿੰਘ ਹਾਕਮ ਵਾਲਾ ਦੀ ਅਗਵਾਈ ਹੇਠ ਭਾਜਪਾ ਨਾਲ ਸਬੰਧਤ 150 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।
ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਲਈ ਬਲਵਿੰਦਰ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।