- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੁਨੀਰ ਦੀ ਸਿਆਸਤ ਅਤੇ ਸਮਾਜਿਕ ਖੇਤਰ ਵਿੱਚ

ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਝੁਨੀਰ ਦੀ ਸਿਆਸਤ ਤੇ ਸਮਾਜਿਕ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਸਾਬਕਾ ਸਰਪੰਚ ਦਰਬਾਰਾ ਸਿੰਘ ਦਾ 29 ਮਈ ਸ਼ਾਮ ਤਕਰੀਬਨ 4 ਵਜੇ ਦੇਹਾਂਤ ਹੋ ਗਿਆ। ਰਾਮਬਾਗ ਝੁਨੀਰ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਨੇ ਲਗਾਤਾਰ 16 ਸਾਲ ਸਰਪੰਚ ਵਜੋਂ ਸੇਵਾ ਨਿਭਾਈ ਤੇ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਰਹੇ। ਉਹ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੇ ਲੋਕਾਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਸਨ। ਦਰਬਾਰਾ ਸਿੰਘ ਸਪਿਨਿੰਗ ਮਿਲ ਦੇ ਚੇਅਰਮੈਨ, ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਅਤੇ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਬਲਵਿੰਦਰ ਸਿੰਘ ਭੂੰਦੜ ਦੇ ਪੀਏ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਸਨ। ਅਗਸਤ 1947 ਵਿੱਚ ਜਨਮੇ ਦਰਬਾਰਾ ਸਿੰਘ ਨੇ ਆਪਣਾ ਪੂਰਾ ਜੀਵਨ ਲੋਕ ਭਲਾਈ ਤੇ ਸਮਾਜ ਸੇਵਾ ਨੂੰ ਸਮਰਪਿਤ ਕੀਤਾ। ਉਨ੍ਹਾਂ ਦੇ ਪਰਿਵਾਰ ਨੇ ਵੀ ਸਮਾਜਿਕ ਅਤੇ ਰਾਜਨੀਤਿਕ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੋਈ ਹੈ। ਉਨ੍ਹਾਂ ਦੇ ਪੁੱਤਰ ਗੁਰਸੇਵਕ ਸਿੰਘ ਸਾਬਕਾ ਸਰਪੰਚ ਰਹਿ ਚੁੱਕੇ ਹਨ ਅਤੇ ਇਸ ਸਮੇਂ ਪੰਜਾਬ ਸਹਿਕਾਰਤਾ ਵਿਭਾਗ ਵਿੱਚ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਹਨ। ਦੂਜੇ ਪੁੱਤਰ ਐਡਵੋਕੇਟ ਕੇਵਲ ਸਿੰਘ ਖਹਿਰਾ ਬਾਰ ਐਸੋਸੀਏਸ਼ਨ ਸਰਦੂਲਗੜ੍ਹ ਦੇ ਸਕੱਤਰ ਹਨ, ਜਦਕਿ ਉਨ੍ਹਾਂ ਦੇ ਭਤੀਜੇ ਜਗਪਾਲ ਸਿੰਘ ਖਹਿਰਾ ਮੌਜੂਦਾ ਸਰਪੰਚ ਹਨ। ਵੱਖ ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਦਰਬਾਰਾ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰੀਕ ਸਿੰਘ ਢਿੱਲੋਂ, ਬਾਰਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸੁਖਦੇਵ ਸਿੰਘ ਚੈਨੇਵਾਲਾ, ਹਲਕਾ ਸਰਦੂਲਗੜ੍ਹ ਤੋਂ ਆਮ ਪਾਰਟੀ ਦੇ ਸੰਗਠਨ ਇੰਚਾਰਜ ਸਰਪੰਚ ਰਜਿੰਦਰ ਸਿੰਘ ਦਸੋਦੀਆ, ਸਹਿਕਾਰਤਾ ਡਾਇਰੈਕਟਰ ਬਲਵਿੰਦਰ ਘੁਰਕਣੀ, ਅਕਾਲੀ ਆਗੂ ਤਰਸੇਮ ਸਿੰਘ ਸਿੱਧੂ ਬਲਵਿੰਦਰ ਸਿੰਘ ਧਾਲੀਵਾਲ ਝੁਨੀਰ ਸ਼ਕਤੀ ਮਿੱਤਲ ਝੁਨੀਰ, ਵਪਾਰੀ ਆਗੂ ਨੌਹਰ ਚੰਦ ਤਾਇਲ ਸਾਬਕਾ ਸਰਪੰਚ ਸਤਨਾਮ ਸਿੰਘ ਭਲਾਈ ਕੇ ਅਸ਼ੋਕ ਕੁਮਾਰ ਡਬਲੂ, ਯੂਨਾਈਟਡ ਮੀਡੀਆ ਕਲੱਬ ਦੇ ਪ੍ਰਧਾਨ ਬਲਜਿੰਦਰ ਸਿੰਘ ਚੌਹਾਨ, ਗੁਰਪ੍ਰੀਤ ਸਿੰਘ ਨਿੱਕਾ ਲਖਪਤ ਰਾਏ ਲੱਕੀ ਝੁਨੀਰ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।