ਕਰੋੜਾਂ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ
Publish Date: Thu, 29 Jan 2026 06:41 PM (IST)
Updated Date: Thu, 29 Jan 2026 06:43 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ
ਸਰਦੂਲਗੜ੍ਹ : ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਕਰੰਡੀ ਪਿੰਡ ਵਿਖੇ ਪਹੁੰਚ ਕੇ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਸਹਿਯੋਗ ਸਦਕਾ ਸਰਦੂਲਗੜ੍ਹ ਤੋਂ ਡਿੰਗ ਰੋਡ ਤੱਕ 18 ਕਰੋੜ 59 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੀ ਮੁਰੰਮਤ ਦੇ ਕੰਮ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਰੰਡੀ ਪਿੰਡ ਵਿੱਚ 48 ਲੱਖ ਰੁਪਏ ਦੀ ਲਾਗਤ ਨਾਲ ਗਰਾਊਂਡ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗਉਸ਼ਾਲਾ ਦਾ ਗੇਟ ਅਤੇ ਪਿੰਡ ਵਿਚ ਸੀਵਰੇਜ਼ ਦੇ ਕੰਮਾਂ ਦਾ ਵੀ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਲੱਗੇ ਹੋਏ ਹਾਂ ਜਲਦੀ ਹੀ ਰਹਿੰਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਝੁਨੀਰ ਵਿਖੇ ਆ ਰਹੇ ਹਨ। ਉਨ੍ਹਾਂ ਦੀ ਇਸ ਦੀ ਫ਼ੇਰੀ ਦੌਰਾਨ ਸਾਨੂੰ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੇ ਵੱਡੇ ਗੱਫੇ ਮਿਲਣਗੇ ਜੋ ਕਿ ਸਾਡੀ ਉਮੀਦ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਭੇਦਭਾਵ ਦੇ ਸਾਰੇ ਵਰਗਾਂ ਨੂੰ ਬਰਾਬਰ ਸਹੂਲਤਾਂ ਦੇ ਰਹੀ ਹੈ। ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ ਹਰ ਇੱਕ ਵਰਗ ਨੂੰ 600 ਯੂਨਿਟ ਫ਼ਰੀ ਬਿਜਲੀ, ਮਾਤਾਵਾਂ ਭੈਣਾਂ ਨੂੰ ਫ਼ਰੀ ਬੱਸ ਦਾ ਸਫ਼ਰ ਤੋਂ ਇਲਾਵਾ ਨਹਿਰਾਂ ਨੂੰ ਪੱਕੀਆਂ ਕਰਵਾ ਕੇ ਟੇਲਾਂ ਤੱਕ ਪਾਣੀ ਪਹੁੰਚਾਉਣਾ, ਪਿੰਡ ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣਾ ਆਦੀ ਅਨੇਕਾਂ ਵਿਕਾਸ ਕਾਰਜ ਥੋੜੇ ਸਮੇਂ ਵਿੱਚ ਪੂਰੇ ਕੀਤੇ ਹਨ। ਇਸ ਮੌਕੇ ਉਨ੍ਹਾਂ ਨਾਲ ਪਿੰਡ ਕਰੰਡੀ ਦੇ ਪੰਚ ਸਰਪੰਚ, ਨੇੜਲੇ ਪਿੰਡਾਂ ਦੇ ਪੰਚ ਸਰਪੰਚ ਸਰਦੂਲਗੜ੍ਹ ਤੋਂ ਪ੍ਰਧਾਨ ਪ੍ਰੇਮ ਗਰਗ, ਕੌਂਸਲਰ ਸੁਖਜੀਤ ਸਿੰਘ ਬੱਬਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।