ਪੰਜਾਬੀ ਜਾਗਰਣ ਪ੍ਰਤੀਨਿਧੀ, ਮਾਨਸਾ : ਮਾਨਸਾ ਪੁਲਿਸ ਨੇ ਤਿੰਨ ਵੱਖ-ਵੱਖ ਥਾਵਾਂ ਤੋਂ ਸ਼ਰਾਬ ਤੇ ਲਾਹਣ ਬਰਾਮਦ ਕਰਕੇ ਚਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਨਾਜਾਇਜ਼ ਸ਼ਰਾਬ ਸਮੇਤ ਥਾਣਾ ਸਰਦੂਲਗੜ੍ਹ ਪੁਲਿਸ ਨੇ ਦੋ ਜਣਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਹੋਲਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਵਾਸੀ ਫਰਵਾਹੀ ਕਲਾ ਜ਼ਿਲ੍ਹਾ ਸਿਰਸਾ ਤੇ ਸੋਨੂੰ ਵਾਸੀ ਫਰਵਾਹੀ ਕਲਾਂ ਜ਼ਿਲ੍ਹਾ ਸਿਰਸਾ ਨੂੰ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ 'ਚ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਇਲਾਵਾ ਥਾਣਾ ਬੋਹਾ ਪੁਲਿਸ ਨੇ 50 ਲੀਟਰ ਲਾਹਣ ਬਰਾਮਦ ਕਰਕੇ ਨਾਜ਼ਰ ਸਿੰਘ ਵਾਸੀ ਸਤੀਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਜਦੋਂਕਿ ਥਾਣਾ ਝੁਨੀਰ ਪੁਲਿਸ ਨੇ 40 ਲੀਟਰ ਲਾਹਣ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ 'ਚ ਕਥਿੱਤ ਦੋਸ਼ੀ ਸਤਨਾਮ ਸਿੰਘ ਵਾਸੀ ਲਖਮੀਰਵਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।