ਪੱਤਰ ਪ੍ਰਰੇਰਕ, ਮਾਨਸਾ : ਮਾਨਸਾ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖ ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਨੇ ਲਖਵਿੰਦਰ ਸਿੰਘ ਉਰਫ ਬਿੰਦਰ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਤੋਂ 500 ਨਸ਼ੀਲੀਆਂ ਗੋਲ਼ੀਆਂ, ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਨੇ ਰਾਜਪ੍ਰਰੀਤ ਸਿੰਘ ਉਰਫ ਰਾਜੂ ਵਾਸੀ ਰੱਲਾ ਨੂੰ ਅਲਟੋ ਕਾਰ ਸਮੇਤ ਕਾਬੂ ਕਰਕੇ ਉਸ ਤੋਂ 180 ਨਸ਼ੀਲੀਆਂ ਗੋਲ਼ੀਆਂ, ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਨੇ ਕਾਲਾ ਸਿੰਘ ਵਾਸੀ ਮੀਰਪੁਰ ਕਲਾਂ ਤੋਂ 23 ਬੋਤਲਾਂ ਸ਼ਰਾਬ, ਥਾਣਾ ਬਰੇਟਾ ਦੀ ਪੁਲਿਸ ਨੇ ਖੁਸ਼ਪ੍ਰਰੀਤ ਸਿੰਘ ਵਾਸੀ ਬਹਾਦਰਪੁਰ ਤੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ।