ਗੁਰਦੁਆਰਾ ਬਾਗ਼ ਸਾਹਿਬ ਵਿਖੇ ਮੁਫ਼ਤ ਆਯੂਸ਼ ਮੈਡੀਕਲ ਕੈਂਪ, 611 ਮਰੀਜ਼ਾਂ ਨੇ ਲਿਆ ਲਾਭ ਮਾਨਯੋਗ ਡਾਇਰੈਕਟਰ ਆਯੁਰਵੇਦਾ ਮਾਨਯੋਗ ਡਾਇਰੈਕਟਰ ਆਯੁਰਵੇਦਾ
Publish Date: Mon, 14 Sep 2026 05:21 PM (IST)
Updated Date: Mon, 14 Sep 2026 05:23 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮਾਨਸਾ ਡਾ. ਨਮਿਤਾ ਗਰਗ ਅਤੇ ਜ਼ਿਲ੍ਹਾ ਹੋਮਿਓਪੈਥੀ ਅਧਿਕਾਰੀ ਡਾ. ਰਾਜੀਵ ਕੁਮਾਰ ਜ਼ਿੰਦੀਆ ਦੀ ਰਹਿਨੁਮਾਈ ਹੇਠ ਗੁਰਦੁਆਰਾ ਬਾਗ਼ ਸਾਹਿਬ ਜ਼ਿਲ੍ਹਾ ਮਾਨਸਾ ਵਿਖੇ 14 ਸਤੰਬਰ 2026 ਨੂੰ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਸੀਮਾ ਗੋਇਲ ਆਯੁਰਵੈਦਿਕ ਮੈਡੀਕਲ ਅਫ਼ਸਰ ਚਕੇਰੀਆਂ, ਡਾ. ਡਿੰਪੀ ਸ਼ਾਰਦਾ ਆਯੁਰਵੈਦਿਕ ਮੈਡੀਕਲ ਅਫ਼ਸਰ, ਆਈਐਸਐਮ ਵਿੰਗ ਮਾਨਸਾ, ਹੋਮਿਓਪੈਥੀ ਮੈਡੀਕਲ ਅਫ਼ਸਰ ਡਾ. ਸ਼ੀਤਲ ਚੌਧਰੀ ਅਤੇ ਡਾ. ਅਕਵਿੰਦਰ ਕੌਰ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ । ਕੈਂਪ ਵਿੱਚ ਕੁੱਲ੍ਹ 611 ਮਰੀਜ਼ਾਂ ਨੇ ਮੁਫ਼ਤ ਆਯੂਸ਼ ਸਿਹਤ ਸੇਵਾਵਾਂ ਦਾ ਲਾਭ ਲਿਆ, ਜਿਨ੍ਹਾਂ ਵਿੱਚੋਂ 304 ਮਰੀਜ਼ਾਂ ਨੇ ਆਯੁਰਵੈਦਿਕ ਇਲਾਜ ਅਤੇ 307 ਮਰੀਜ਼ਾਂ ਨੇ ਹੋਮਿਓਪੈਥਿਕ ਇਲਾਜ ਪ੍ਰਾਪਤ ਕੀਤਾ। ਕੈਂਪ ਦੌਰਾਨ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਜੀਵਨਸ਼ੈਲੀ ਅਤੇ ਆਹਾਰ ਵਿਹਾਰ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਆਯੁਰਵੈਦਿਕ ਉਪ ਵੈਦ ਅਵਤਾਰ ਸਿੰਘ ਅਤੇ ਪ੍ਰਿਯੰਕਾ ਰਾਣੀ ਵੱਲੋਂ ਮਰੀਜ਼ਾਂ ਨੂੰ ਆਯੁਰਵੈਦਿਕ ਦਵਾਈਆਂ ਦੀ ਵੰਡ ਕੀਤੀ ਗਈ, ਜਦਕਿ ਸੁਖਜਿੰਦਰ ਕੌਰ ਅਤੇ ਜਗਤਾਰ ਸਿੰਘ ਵੱਲੋਂ ਹੋਮਿਓਪੈਥੀ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਡਾਕਟਰ ਨਮਿਤਾ ਗਰਗ ਨੇ ਕਿਹਾ ਕਿ ਆਯੂਸ਼ ਵਿਭਾਗ ਵੱਲੋਂ ਅਜਿਹੇ ਮੁਫ਼ਤ ਮੈਡੀਕਲ ਕੈਂਪਾਂ ਰਾਹੀਂ ਲੋਕਾਂ ਨੂੰ ਆਯੁਰਵੇਦ ਅਤੇ ਹੋਮਿਓਪੈਥੀ ਦੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਉਪਲਬਧ ਕਰਵਾਉਣ ਦੇ ਨਾਲ-ਨਾਲ ਰਵਾਇਤੀ ਚਿਕਿਤਸਾ ਪ੍ਰਣਾਲੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।