‘ਆਪ’ ਦੀ ਸਰਕਾਰ ਵੀ ਭਾਜਪਾ ਦੇ ਨਕਸ਼ੇ-ਕਦਮ ’ਤੇ ਤੁਰੀ : ਸੀਪੀਆਈ
ਕੇਂਦਰ ਦੀ ਮੋਦੀ ਸਰਕਾਰ ਦੇ ਲਗਾਤਾਰ ਤਾਨਾਸ਼ਾਹੀ
Publish Date: Mon, 23 Feb 2026 05:56 PM (IST)
Updated Date: Tue, 24 Feb 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕੇਂਦਰ ਦੀ ਮੋਦੀ ਸਰਕਾਰ ਦੇ ਲਗਾਤਾਰ ਤਾਨਾਸ਼ਾਹੀ ਰੱਵਈਏ ਤੇ ਕਾਲੇ ਕਾਨੂੰਨ ਆਮ ਜਨਤਾ ਵਿਰੋਧੀ ਤੇ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨ ਵਾਲੇ ਹਨ। ਬਿਜਲੀ ਬਿੱਲ ਤੇ ਬੀਜ ਬਿੱਲ ਆਮ ਲੋਕਾਂ, ਕਿਸਾਨ, ਮਜ਼ਦੂਰ ਛੋਟਾ ਕਾਰੋਬਾਰੀ ਤੇ ਆਰਥਿਕ ਬੋਝ ਪਾਏਗਾ ਤੇ ਇਹ ਕੇਵਲ ਕਾਰਪੋਰੇਟ ਪੱਖੀ ਵਪਾਰ ਸਿੱਧ ਹੋਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਤੇ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਰੂਪ ਸਿੰਘ ਢਿੱਲੋਂ ਨੇ ਨੇੜਲੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਕੇਂਦਰ ਸਰਕਾਰ ਤੇ ਡੋਨਾਲਡ ਟਰੰਪ ਦੀ ਅਰਥੀ ਫੂਕ ਤੇ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਕਿਹਾ ਕਿ ਜੋ ਮੁਕਤ ਵਪਾਰ ਸਮਝੌਤਾ ਵਿਰੋਧੀ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਬਿਜਲੀ ਸੋਧ ਬਿੱਲ, ਬੀਜ ਬਿੱਲ, ਮੁਕਤ ਵਪਾਰ ਸਮਝੌਤਾ ਤੇ ਮਜ਼ਦੂਰਾਂ ਲਈ ਚੱਲ ਰਹੀ ਮਗਨਰੇਗਾ ਸਕੀਮ ਨੂੰ ਤੋੜ ਮਰੋੜ ਕੇ ਜੀ ਰਾਮ ਜੀ ਦੇ ਨਾਂ ਹੇਠ ਲਾਗੂ ਕਰਨ ਦੀ ਕੋਝੀ ਅਤੇ ਸ਼ੈਤਾਨੀ ਚਾਲ ਅਤੇ ਨਿੱਜੀਕਰਨ, ਵਪਾਰੀਕਰਨ ਅਤੇ ਉਦਾਰੀਕਰਨ ਦੀਆਂ ਲੋਕ ਵਿਰੋਧੀ ਕਾਰਪੋਰੇਟਰਾਂ ਪੱਖੀ ਨੀਤੀਆਂ ਖ਼ਿਲਾਫ਼ ਤਿੱਖਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਮੁਕਤ ਵਪਾਰ ਸਮਝੌਤਾ ਕਿਸਾਨਾਂ ਲਈ ਮੌਤ ਦੇ ਵਾਰੰਟ ਦੱਸਿਆ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨ੍ਹੀਂ ਬੀਕੇਯੂ ਉਗਰਾਹਾਂ ਵੱਲੋਂ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਦੋ ਕਿਸਾਨਾਂ ਦੀ ਰਿਹਾਈ ਲਈ ਸ਼ਾਂਤੀਪੂਰਵਕ ਧਰਨਾ ਦੇਣ ਜਾ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਲਾਠੀਚਾਰਜ, ਅੱਥਰੂਗੈਸ ਦੀਆਂ ਗੋਲੀਆਂ ਦੀਆਂ ਬੁਛਾੜਾਂ, ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਤੇ ਵੀ ਅੰਨ੍ਹੇਵਾਹ ਤਸ਼ੱਦਦ ਕੀਤਾ ਤੇ ਅਣਪਛਾਤੇ ਵਿਅਕਤੀਆਂ ਤੇ ਦਰਜ ਕੀਤੇ ਪਰਚਿਆਂ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਦੋਸ਼ੀ ਜ਼ਿੰਮੇਵਾਰੀ ਅਧਿਕਾਰੀਆਂ ਤੇ ਕਾਨੂੰਨੀ ਕਾਰਵਾਈ ਉਚ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਜਾਵੇ। ਇਸ ਮੌਕੇ ਪਿੰਡ ਇਕਾਈ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਨਵੀਂ ਮੈਂਬਰਸ਼ਿਪ ਅਤੇ ਅਗਲੇ ਪ੍ਰੋਗਰਾਮਾ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਗੁਰਦਿਆਲ ਸਿੰਘ ਦਲੇਲ ਸਿੰਘ ਵਾਲਾ, ਕ੍ਰਿਸ਼ਨ ਸ਼ਰਮਾ, ਸੁਖਦੇਵ ਭੱਠਲ, ਉਜਾਗਰ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਗੁਰਦੇਵ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।