ਲਾਇਬ੍ਰੇਰੀ ਵਿਭਾਗ ਵੱਲੋਂ ‘ਫ਼ਨ ਐਂਡ ਲਰਨ’ ਮੁਕਾਬਲਾ ਕਰਵਾਇਆ ਦਿ ਰੌਇਲ ਗਰੁੱਪ ਆਫ਼ ਕਾਲਜਿਜ਼
Publish Date: Sat, 19 Sep 2026 05:20 PM (IST)
Updated Date: Sat, 19 Sep 2026 05:23 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਲਾਇਬ੍ਰੇਰੀ ਵਿਭਾਗ ਵੱਲੋਂ ਵਿਦਿਆਰਥੀਆਂ ਵਿਚ ਲਾਇਬ੍ਰੇਰੀ ਅਤੇ ਕਿਤਾਬਾਂ ਨਾਲ ਸਬੰਧਤ ਵਿਸ਼ੇਸ਼ ‘ਫਨ ਐਂਡ ਲਰਨ’ ਮੁਕਾਬਲਾ ਕਰਵਾਇਆ, ਜਿਸ ਰਾਹੀਂ ਵਿਦਿਆਰਥੀਆਂ ਨੂੰ ਖੇਡ-ਖੇਡ ਵਿਚ ਸਿੱਖਣ ਦਾ ਮੌਕਾ ਦਿੱਤਾ ਗਿਆ। ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਤੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਦੀ ਟੀਮ ਮਾਨਸਾ ਜ਼ਿਲ੍ਹੇ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਇੱਕ ਕਰਾਸਵਰਡ ਪਜ਼ਲ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਨੇ ਨਿਰਧਾਰਤ ਸਮੇਂ ਵਿੱਚ ਕਿਤਾਬਾਂ ਦੇ ਨਾਮ ਤੇ ਲਾਇਬ੍ਰੇਰੀ ਨਾਲ ਸਬੰਧਤ ਵੱਖ-ਵੱਖ ਸ਼ਬਦਾਂ ਅਤੇ ਟਰਮਾਂ ਨੂੰ ਲੱਭਣਾ ਸੀ। ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਪਹਿਲਾ, ਅਰਪਨਦੀਪ ਕੌਰ ਨੇ ਦੂਜਾ ਤੇ ਰਿੰਪੀ ਰਾਣੀ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਉਕਤ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਲਾਇਬ੍ਰੇਰੀ ਵਿਭਾਗ ਦੀਆਂ ਅਧਿਆਪਕਾਂ ਪ੍ਰੋਫੈਸਰ ਰਮਨਦੀਪ ਕੌਰ ਤੇ ਪ੍ਰੋਫੈਸਰ ਸਰਬਜੀਤ ਕੌਰ ਵੱਲੋਂ ਕਰਾਸਵਰਡ ਵਿਚ ਸ਼ਾਮਲ ਲਾਇਬ੍ਰੇਰੀ ਨਾਲ ਸਬੰਧਿਤ ਸ਼ਬਦਾਂ ਤੇ ਟਰਮਾਂ ਬਾਰੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਲਾਇਬ੍ਰੇਰੀ ਸਾਇੰਸ ਵਿਭਾਗ ਦੀ ਮੁਖੀ ਪ੍ਰੋਫੈਸਰ ਵਨੀਤਾ ਰਾਣੀ ਨੇ ਕਿਹਾ ਕਿ ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਨੋਰੰਜਨ ਦੇ ਨਾਲ-ਨਾਲ ਸਿੱਖਿਆ ਪ੍ਰਦਾਨ ਕਰਨਾ ਹੈ।