ਗਗਨਦੀਪ ਸਿੰਘ ਨੇ ਸਰਦੂਲਗੜ੍ਹ ਦੇ ਨਵੇਂ ਐੱਸਡੀਐੱਮ ਵਜੋਂ ਸੰਭਾਲਿਆ ਅਹੁਦਾ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ
Publish Date: Thu, 12 Nov 2026 06:00 PM (IST)
Updated Date: Thu, 12 Nov 2026 06:03 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ ਸਰਦੂਲਗੜ੍ਹ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ ਵਿਚ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਇਸੇ ਕੜੀ ਤਹਿਤ ਅੱਜ ਉਪ ਮੰਡਲ ਮੈਜਿਸਟਰੇਟ (ਐੱਸਡੀਐੱਮ) ਗਗਨਦੀਪ ਸਿੰਘ ਨੇ ਸਰਦੂਲਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦਫ਼ਤਰ ਪਹੁੰਚਣ ਤੇ ਐਸਡੀਐਮ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਐੱਸਡੀਐੱਮ ਗਗਨਦੀਪ ਸਿੰਘ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਤੇ ਦਫ਼ਤਰੀ ਕੰਮਕਾਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੀਆਂ ਵੋਟਾਂ ਬਣਾਉਣ ਤੇ ਸੋਧ ਕਰਨ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ, ਇਸ ਲਈ ਜਿਨ੍ਹਾਂ ਨੌਜਵਾਨਾਂ ਜਾਂ ਨਾਗਰਿਕਾਂ ਦੀ ਅਜੇ ਤੱਕ ਵੋਟ ਨਹੀਂ ਬਣੀ, ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਐੱਸਡੀਐੱਮ ਦਫ਼ਤਰ ਦੇ ਰੀਡਰ ਮੁਕੇਸ਼ ਕੁਮਾਰ, ਸਟੈਨੋ ਰਣਜੀਤ ਕੌਰ, ਕਲਰਕ ਗੁਰਪ੍ਰਕਾਸ਼ ਸਿੰਘ, ਟਰਾਂਸਪੋਰਟ ਕਲਰਕ ਰਾਜਪਾਲ ਸਿੰਘ, ਕਲਰਕ ਸਤਬੀਰ ਕੌਰ, ਕਲਰਕ ਸੁਖਪਾਲ ਸਿੰਘ ਅਤੇ ਅਹਲਮਦ ਕਸ਼ਮੀਰ ਸਿੰਘ ਸਮੇਤ ਹੋਰ ਦਫ਼ਤਰੀ ਕਰਮਚਾਰੀ ਹਾਜ਼ਰ ਸਨ।