ਖ਼ਪਤਕਾਰ ਆਪਣੀ ਈ-ਕੇਵਾਈਸੀ ਤੁਰੰਤ ਮੁਕੰਮਲ ਕਰਵਾਉਣ : ਡੀਐੱਫਐੱਸਸੀ
ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਦੇ
Publish Date: Fri, 20 Mar 2026 06:38 PM (IST)
Updated Date: Sat, 21 Mar 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਵੱਲੋਂ ਸਮੂਹ ਗੈਸ ਉਪਭੋਗਤਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਗੈਸ ਕੁਨੈਕਸ਼ਨ ਦੀ ਈ-ਕੇਵਾਈਸੀ, ਜਲਦੀ ਤੋਂ ਜਲਦੀ ਕਰਵਾਉਣ ਤਾਂ ਜੋ ਭਵਿੱਖ ਵਿੱਚ ਗੈਸ ਸਪਲਾਈ ਅਤੇ ਸਬਸਿਡੀ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਘਰੇਲੂ ਗੈਸ ਖਪਤਕਾਰਾਂ ਲਈ ਕੇਵਾਈਸੀ ਪ੍ਰਕਿਰਿਆ ਲਾਜ਼ਮੀ ਕੀਤੀ ਗਈ ਹੈ। ਇਸ ਦਾ ਮੁੱਖ ਮਕਸਦ ਜਾਅਲੀ ਕੁਨੈਕਸ਼ਨਾਂ ਨੂੰ ਖਤਮ ਕਰਨਾ ਅਤੇ ਸਹੀ ਲਾਭਪਾਤਰੀਆਂ ਤੱਕ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਉਪਭੋਗਤਾ ਆਪਣੀ ਸਬੰਧਤ ਗੈਸ ਏਜੰਸੀ ਤੇ ਜਾ ਕੇ ਜਾਂ ਸਬੰਧਤ ਕੰਪਨੀ ਦੀ ਮੋਬਾਈਲ ਐਪ ਰਾਹੀਂ ਈ-ਕੇਵਾਈਸੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਲਈ ਆਧਾਰ ਕਾਰਡ ਅਤੇ ਗੈਸ ਕਾਪੀ ਦੀ ਲੋੜ ਪਵੇਗੀ। ਉਨ੍ਹਾਂ ਕਿਹਾ ਕਿ ਏਜੰਸੀਆਂ ਤੇ ਫਿੰਗਰਪ੍ਰਿੰਟ ਜਾਂ ਫੇਸ ਰਿਕੋਗਨੀਸ਼ਨ ਰਾਹੀਂ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਉਪਭੋਗਤਾਵਾਂ ਨੇ ਅਜੇ ਤੱਕ ਆਪਣੀ ਕੇਵਾਈਸੀ ਨਹੀਂ ਕਰਵਾਈ, ਉਨ੍ਹਾਂ ਦੀ ਗੈਸ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਅਜਿਹੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਤੁਰੰਤ ਆਪਣੀ ਨੇੜਲੀ ਗੈਸ ਏਜੰਸੀ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕੋਈ ਪ੍ਰੇਸ਼ਾਨੀ ਨਾ ਆਵੇ।