ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਧਰਤੀ ਵਿਗਿਆਨ ਹਫ਼ਤਾ ਮਨਾਇਆ ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ
Publish Date: Tue, 27 Oct 2026 05:01 PM (IST)
Updated Date: Tue, 27 Oct 2026 05:04 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸਾਇੰਸ ਵਿਭਾਗ ਵੱਲੋਂ 11 ਤੋਂ 17 ਅਕਤੂਬਰ, 2026 ਤੱਕ ਧਰਤੀ ਵਿਗਿਆਨ ਹਫ਼ਤਾ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੈਚਲਰ ਆਫ਼ ਸਾਇੰਸ ਦੇ ਵਿਦਿਆਰਥੀਆਂ ਨੂੰ ਧਰਤੀ ਵਿਗਿਆਨ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਧਰਤੀ ਵਿਗਿਆਨ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਧਰਤੀ ਦੀ ਬਣਤਰ, ਚੱਟਾਨਾਂ, ਖਣਿਜਾਂ, ਭੂਚਾਲਾਂ, ਜਵਾਲਾਮੁਖੀਆਂ ਤੇ ਹੋਰ ਕੁਦਰਤੀ ਪ੍ਰਕਿਰਿਆਵਾਂ ਦੀ ਮਹੱਤਤਾ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ, ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਵੀ ਦਿੱਤਾ ਗਿਆ, ਜਿਸ ਵਿਚ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ, ਧਰਤੀ ਦੀ ਸੰਭਾਲ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਕਿਹਾ ਕਿ ਧਰਤੀ ਸਾਡੀ ਜ਼ਿੰਦਗੀ ਦਾ ਆਧਾਰ ਹੈ ਅਤੇ ਇਸ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਂਦਿਆਂ ਵਾਤਾਵਰਣ ਦੀ ਸੁਰੱਖਿਆ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਸੁਚੇਤ ਹੋਣਾ ਚਾਹੀਦਾ ਹੈ। ਅਜਿਹੇ ਵਿਦਿਅਕ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਅਤੇ ਸਬੰਧਿਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਗਿਆਨ ਅਤੇ ਵਿਗਿਆਨਕ ਸੋਚ ਨੂੰ ਵਿਕਸਿਤ ਕਰਨ ਵਾਲੇ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ।