ਨਸ਼ੇ ਦੇ ਮੁੱਦੇ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਡਰੱਗ ਮਾਫੀਆ ਨੂੰ ਹੱਥ ਪਾਉਣ ਤੋਂ ਸਰਕਾਰਾਂ ਵੀ ਕਰਦੀਆਂ ਨੇ ਸੰਕੋਚ
ਮਾਨਸਾ ’ਚ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਾ ਤਸਕਰ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਤੋਂ ਬਾਅਦ ਲਗਾਤਾਰ ਮਾਨਸਾ ਦੇ ਵਿੱਚ ਅਠਾਰਵੇਂ ਦਿਨ ਵੀ ਅੱਜ ਇਨਸਾਫ ਮੋਰਚੇ ਦਾ ਧਰਨਾ ਜਾਰੀ ਹੈ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰਨ ਦੇ ਲਈ ਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਪੁਨਰ ਸਰਜੀਤ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਘਰ ਪਹੁੰਚੇ, ਜਿੱਥੇ ਉਨ੍ਹਾਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
Publish Date: Sat, 31 Oct 2026 11:00 AM (IST)
Updated Date: Sat, 31 Oct 2026 11:07 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਪੰਜਾਬ ਵਿੱਚ ਡਰੱਗ ਮਾਫੀਆ ਇੰਨਾ ਪਾਵਰਫੁਲ ਹੋ ਚੁੱਕਿਆ ਹੈ ਕਿ ਸਰਕਾਰਾਂ ਵੀ ਡਰੱਗ ਮਾਫੀਆ ਨੂੰ ਹੱਥ ਪਾਉਣ ਤੋਂ ਸੰਕੋਚ ਕਰ ਰਹੀਆਂ ਹਨ। ਮਾਨਸਾ ਪਹੁੰਚੇ ਪੁਨਰ ਸਰਜੀਤ ਦੇ ਆਗੂ ਅਤੇ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਨਸ਼ੇ ਨੂੰ ਜੜ ਤੋਂ ਖਤਮ ਕਰਨ ਦੇ ਲਈ ਸਮੁੱਚੇ ਪੰਜਾਬ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਵੀ ਸੁਨੇਹਾ ਦਿੱਤਾ।
ਮਾਨਸਾ ’ਚ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਾ ਤਸਕਰ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਤੋਂ ਬਾਅਦ ਲਗਾਤਾਰ ਮਾਨਸਾ ਦੇ ਵਿੱਚ ਅਠਾਰਵੇਂ ਦਿਨ ਵੀ ਅੱਜ ਇਨਸਾਫ ਮੋਰਚੇ ਦਾ ਧਰਨਾ ਜਾਰੀ ਹੈ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰਨ ਦੇ ਲਈ ਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਪੁਨਰ ਸਰਜੀਤ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਘਰ ਪਹੁੰਚੇ, ਜਿੱਥੇ ਉਨ੍ਹਾਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
ਉਥੇ ਹੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਡਰੱਗ ਮਾਫੀਆ ਇਨ੍ਹਾਂ ਪਾਵਰਫੁਲ ਹੋ ਚੁੱਕਿਆ ਹੈ ਕਿ ਸਰਕਾਰਾਂ ਵੀ ਇਨ੍ਹਾਂ ਨੂੰ ਹੱਥ ਪਾਉਣ ਤੋਂ ਸੰਕੋਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਸਾਡੇ ਸਕੂਲਾਂ ਤੱਕ ਪਹੁੰਚ ਚੁੱਕਿਆ ਹੈ ਅਤੇ ਦਸਵੀਂ ਕਲਾਸ ਤੱਕ ਦੇ ਬੱਚੇ ਵੀ ਨਸ਼ੇ ਦੇ ਆਦੀ ਹੋ ਚੁੱਕੇ ਨੇ ਪਰ ਪੰਜਾਬ ਦੇ ਵਿੱਚ ਹਰ ਸਮਾਜ ਦੇ ਬੰਦੇ ਨੂੰ ਹਰ ਪਾਰਟੀ ਨੂੰ ਇਕੱਠੇ ਹੋ ਕੇ ਨਸ਼ੇ ਨੂੰ ਖਤਮ ਕਰਨ ਦੇ ਲਈ ਪਹਿਲ ਕਰਨੀ ਚਾਹੀਦੀ ਹੈ ਤਾਂ ਕਿ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਮਾਨਸਾ ਦੇ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਲਈ ਚੱਲ ਰਹੇ ਮੋਰਚੇ ਦੇ ਵਿੱਚ ਹਰ ਵਿਅਕਤੀ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ ਜਿੱਥੇ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਪਹੁੰਚ ਰਹੇ ਹਨ ਅਤੇ ਉਨ੍ਹਾਂ ਨੂੰ ਵੀ ਰਾਜਨੀਤੀ ਨੂੰ ਦੂਰ ਰੱਖ ਕੇ ਸਿਰਫ ਤੇ ਸਿਰਫ ਨਸ਼ੇ ਦੇ ਖ਼ਿਲਾਫ਼ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦੇ ਲਈ ਬੋਲਣਾ ਚਾਹੀਦਾ ਹੈ।