ਜੀਆਈਐੱਮਟੀ ਕਾਲਜ ਦੀਆਂ ਵਿਦਿਆਰਥਣਾਂ ਨਤੀਜੇ ’ਚ ਅੱਵਲ
ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ
Publish Date: Fri, 20 Mar 2026 05:56 PM (IST)
Updated Date: Sat, 21 Mar 2026 04:08 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਵੋਕ (ਬਿਊਟੀ ਥੈਰਪੀ ਐਂਡ ਐਸਥੈਟਿਕਸ) ਪਹਿਲੇ ਸਮੈਸਟਰ ਦੇ ਨਤੀਜੇ ਵਿੱਚ ਜੀਆਈਐਮਟੀ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਨਤੀਜੇ ਨਾਲ ਕਾਲਜ ਦਾ ਨਾਮ ਇਕ ਵਾਰ ਫਿਰ ਯੂਨੀਵਰਸਿਟੀ ਪੱਧਰ ‘ਤੇ ਰੌਸ਼ਨ ਹੋਇਆ ਹੈ। ਨਤੀਜੇ ਅਨੁਸਾਰ ਗਗਨਦੀਪ ਕੌਰ ਪੁੱਤਰੀ ਬਾਰੂ ਸਿੰਘ ਨੇ 84.00 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਰਮਨਪ੍ਰੀਤ ਕੌਰ ਨੇ 82.30 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਗਗਨਦੀਪ ਕੌਰ ਨੇ 81.30 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਕਾਲਜ ਪ੍ਰਬੰਧਕਾਂ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਖੁਸ਼ੀ ਜਤਾਈ ਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਰ੍ਹਵੀਂ ਤੋਂ ਬਾਅਦ ਬੀ.ਵੋਕ (ਬਿਊਟੀ ਥੈਰਪੀ ਐਂਡ ਐਸਥੈਟਿਕਸ) ਇੱਕ ਬਹੁਤ ਹੀ ਰੋਜ਼ਗਾਰਮੁੱਖੀ ਅਤੇ ਸਕਿਲ ਅਧਾਰਿਤ ਕੋਰਸ ਹੈ। ਇਸ ਕੋਰਸ ’ਚ ਵਿਦਿਆਰਥੀਆਂ ਨੂੰ ਬਿਊਟੀ ਥੈਰਪੀ, ਸਕਿਨ ਕੇਅਰ, ਮੇਕਅੱਪ ਆਰਟਿਸਟਰੀ, ਸਲੂਨ ਮੈਨੇਜ਼ਮੈਂਟ ਅਤੇ ਐਸਥੈਟਿਕ ਟ੍ਰੀਟਮੈਂਟ ਬਾਰੇ ਪ੍ਰੈਕਟੀਕਲ ਟ੍ਰੇਨਿੰਗ ਦਿੱਤੀ ਜਾਂਦੀ ਹੈ। ਡਾ. ਸਿੰਗਲਾ ਨੇ ਕਿਹਾ ਕਿ ਇਹ ਕੋਰਸ ਕਰਨ ਬਾਅਦ ਵਿਦਿਆਰਥੀਆਂ ਲਈ ਬਿਊਟੀ ਇੰਡਸਟਰੀ, ਸਲੂਨ, ਸਪਾ, ਵੈੱਲਨੈੱਸ ਸੈਂਟਰ, ਫ਼ੈਸ਼ਨ ਅਤੇ ਫ਼ਿਲਮ ਇੰਡਸਟਰੀ ਵਿੱਚ ਰੋਜ਼ਗਾਰ ਦੇ ਕਈ ਮੌਕੇ ਉਪਲੱਬਧ ਹੁੰਦੇ ਹਨ ਤੇ ਉਹ ਆਪਣਾ ਖੁਦ ਦਾ ਸੈਲੂਨ ਜਾਂ ਬਿਊਟੀ ਸਟੂਡੀਓ ਵੀ ਸ਼ੁਰੂ ਕਰ ਸਕਦੇ ਹਨ। ਕਾਲਜ ਦੀ ਪ੍ਰਿੰਸੀਪਲ ਡਾ. ਰੇਖਾ ਨੇ ਵੀ ਇਸ ਸ਼ਾਨਦਾਰ ਨਤੀਜੇ ‘ਤੇ ਖੁਸ਼ੀ ਜਤਾਈ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜੀਆਈਐਮਟੀ ਕਾਲਜ ਵਿੱਚ ਆਧੁਨਿਕ ਲੈਬ ਅਤੇ ਤਜਰਬੇਕਾਰ ਅਧਿਆਪਕਾਂ ਦੀ ਰਹਿਨੁਮਾਈ ਹੇਠ ਪ੍ਰੈਕਟੀਕਲ ਅਧਾਰਿਤ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਨਾਲ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਦੇ ਨਤੀਜਿਆਂ ’ਚ ਉੱਤਮ ਪ੍ਰਦਰਸ਼ਨ ਕਰ ਰਹੇ ਹਨ। ਕਾਲਜ ਪ੍ਰਬੰਧਕਾਂ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ।