ਬੀਐੱਸਸੀ (ਆਈਟੀ) 5ਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ
Publish Date: Wed, 25 Mar 2026 06:28 PM (IST)
Updated Date: Thu, 26 Mar 2026 04:05 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀਐਸਸੀ (ਆਈ.ਟੀ.) ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਜੀਆਈਐਮਟੀ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਨਤੀਜਿਆਂ ਅਨੁਸਾਰ ਹਰਮਨਜੋਤ ਕੌਰ ਨੇ 83.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਰੋਹਿਤ ਕੁਮਾਰ ਨੇ 81.7 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਤੀਸਰੇ ਸਥਾਨ ‘ਤੇ ਕਈ ਵਿਦਿਆਰਥੀਆਂ ਨੇ 80.9 ਫ਼ੀਸਦੀ ਅੰਕ ਪ੍ਰਾਪਤ ਕਰਦੇ ਹੋਏ ਸਾਂਝੇ ਤੌਰ ‘ਤੇ ਆਪਣੀ ਜਗ੍ਹਾ ਬਣਾਈ। ਇਨ੍ਹਾਂ ਵਿੱਚ ਅਰਸ਼ਦੀਪ ਕੌਰ ਪੁੱਤਰੀ ਇੰਦਰਜੀਤ ਸਿੰਘ, ਖੁਸ਼ਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ, ਪੂਜਾ ਰਾਣੀ ਪੁੱਤਰੀ ਦਵਿੰਦਰ ਕੁਮਾਰ ਤੇ ਸੁਖਦੀਪ ਕੌਰ ਪੁੱਤਰੀ ਜੁਗਰਾਜ ਸਿੰਘ ਸ਼ਾਮਲ ਹਨ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ 12ਵੀਂ ਬਾਅਦ ਬੀਐੱਸਸੀ (ਆਈ.ਟੀ.) ਕੋਰਸ ਕਰਨ ਨਾਲ ਵਿਦਿਆਰਥੀਆਂ ਲਈ ਆਈ.ਟੀ. ਖੇਤਰ ਵਿੱਚ ਕਈ ਕਰੀਅਰ ਦੇ ਦਰਵਾਜ਼ੇ ਖੁਲ੍ਹਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੋਰਸ ਰਾਹੀਂ ਵਿਦਿਆਰਥੀ ਸਾਫਟਵੇਅਰ ਡਿਵੈਲਪਮੈਂਟ, ਵੈੱਬ ਡਿਜ਼ਾਈਨਿੰਗ, ਡਾਟਾ ਐਨਾਲਿਸਿਸ, ਨੈੱਟਵਰਕਿੰਗ ਅਤੇ ਸਾਇਬਰ ਸਕਿਓਰਿਟੀ ਵਰਗੇ ਖੇਤਰਾਂ ਵਿੱਚ ਆਪਣਾ ਭਵਿੱਖ ਬਣਾ ਸਕਦੇ ਹਨ। ਕਾਲਜ ਦੀ ਪ੍ਰਿੰਸੀਪਲ ਡਾ. ਰੇਖਾ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੀ ਮਿਹਨਤੀ ਫੈਕਲਟੀ ਅਤੇ ਵਿਦਿਆਰਥੀਆਂ ਦੀ ਲਗਨ ਦੇ ਕਾਰਨ ਹੀ ਇਹ ਸ਼ਾਨਦਾਰ ਨਤੀਜੇ ਸੰਭਵ ਹੋਏ ਹਨ। ਉਨ੍ਹਾਂ ਕਿਹਾ ਕਿ ਜੀਆਈਐੱਮਟੀ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ। ਕਾਲਜ ਦੇ ਸਟਾਫ ਮੈਂਬਰਾਂ ਨੇ ਵੀ ਇਸ ਕਾਮਯਾਬੀ ‘ਤੇ ਖੁਸ਼ੀ ਪ੍ਰਗਟਾਉਂਦਿਆਂ ਵਿਦਿਆਰਥੀਆਂ ਦੇ ਉਜਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।