- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੂੰ ਖੇਤੀਬਾੜੀ ਮੋਟਰਾਂ ਲਈ ਮਿਲ ਰ

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ
ਸਰਦੂਲਗੜ੍ਹ
ਕਿਸਾਨਾਂ ਨੂੰ ਖੇਤੀਬਾੜੀ ਮੋਟਰਾਂ ਲਈ ਮਿਲ ਰਹੀ ਬਿਜਲੀ ਸਪਲਾਈ ’ਚ ਅਣਐਲਾਨੇ ਕੱਟਾਂ ਤੇ ਵਾਰ-ਵਾਰ ਟ੍ਰਿਪ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਜਤਿੰਦਰ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਨੇ ਗੱਲਬਾਤ ਕਰਦਿਆਂ ਕੀਤਾ। ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਸਰਕਾਰੀ ਦਾਅਵਿਆਂ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਕਈ ਖੇਤਰਾਂ ਵਿਚ ਕਿਸਾਨਾਂ ਨੂੰ ਅੱਠ ਘੰਟਿਆਂ ਦੀ ਬਜਾਏ ਸਿਰਫ਼ ਤਿੰਨ ਤੋਂ ਪੰਜ ਘੰਟੇ ਹੀ ਬਿਜਲੀ ਮਿਲ ਰਹੀ ਹੈ ਤੇ ਮਿਲ ਰਹੀ ਸਪਲਾਈ ਦੌਰਾਨ ਵੀ ਵਾਰ-ਵਾਰ ਟ੍ਰਿਪ ਹੋਣ ਕਾਰਨ ਸਿੰਚਾਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਸੋਢੀ ਨੇ ਕਿਹਾ ਕਿ ਮੌਜੂਦਾ ਖੇਤੀਬਾੜੀ ਸੀਜ਼ਨ ਨੂੰ ਦੇਖਦਿਆਂ ਕਿਸਾਨਾਂ ਨੂੰ ਰਾਹਤ ਦੇਣ ਲਈ ਸਰਕਾਰ ਨੂੰ ਬਿਜਲੀ ਸਪਲਾਈ ਵਿੱਚ ਵਾਧਾ ਕਰਨਾ ਚਾਹੀਦਾ ਹੈ। ਲੋੜ ਅਨੁਸਾਰ ਅੱਠ ਘੰਟਿਆਂ ਤੋਂ ਵੀ ਵੱਧ, ਕਰੀਬ ਦਸ ਘੰਟੇ ਤੱਕ ਨਿਰਵਿਘਨ ਸਪਲਾਈ ਦੇਣ ਦੀ ਲੋੜ ਹੈ।